Saturday, June 27, 2026

ਸਰਬੱਤ ਦਾ ਭੱਲਾ ਟਰੱਸਟ ਵਲੋਂ ਜ਼ਿਲਾ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਸੈਨੀਟਾਈਜ਼ਰ ਕੀਤੇ ਭੇਟ

ਪਠਾਨਕੋਟ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਅਤੇ ਦੁੱਬਈ ਦੇ ਉਘੇ ਸਿੱਖ ਕਾਰੋਬਾਰੀ ਡਾ. ਐਸ.ਪੀ ਸਿੰਘ PPNJ0904202005ਉਬਰਾਏ ਵਲੋਂ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਕੀਤੇ ਜਾ ਰਹੇ ਅਹਿਮ ਉਪਰਾਲਿਆ ਦੇ ਤਹਿਤ ਸੂਬੇ ਦੇ ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ ਸਮੇਤ ਸਿਹਤ ਵਿਭਾਗ ਦੇ ਮੈਡੀਕਲ ਸਟਾਫ਼ ਤੇ ਦਿਨ ਰਾਤ ਸੜਕਾਂ ‘ਤੇ ਡਿਊਟੀ ਨਿਭਾਅ ਰਹੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਡਾ. ਐਸ.ਪੀ ਸਿੰਘ ਓੁਬਰਾਏ ਵਲੋ ਭੇਜੇ ਗਏ ਸੈਨੀਟਾਈਜ਼ਰ ਦੇ ਡੱਬੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਤੇ ਸਕੱਤਰ ਤਵਿੰਦਰ ਸਿੰਘ ਵਲੋਂ ਡੀ.ਸੀ ਦਫ਼ਤਰ ਵਿਖੇ ਜਿਲੇ ਦੇ ਸਹਾਇਕ ਕਮਿਸ਼ਨਰ ਪ੍ਰਿਥੀ ਸਿੰਘ ਤੇ ਡਿਪਟੀ ਕਮਿਸ਼ਨਰ ਦੇ ਪੀ.ਏ ਜਤਿੰਦਰ ਸ਼ਰਮਾ ਨੂੰ ਭੇਟ ਕੀਤੇ ਗਏ।ਸਹਾਇਕ ਕਮਿਸ਼ਨਰ ਪ੍ਰਿਥੀ ਸਿੰਘ ਨੇ ਡਾ. ਉਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਔਖੀ ਘੜ੍ਹੀ ਮਾਨਵਤਾ ਦੀ ਸੇਵਾ ਦੇ ਲਈ ਕੀਤੇ ਜਾ ਰਹੇ ਕਾਰਜ਼ ਬਹੁਤ ਹੀ ਸਲਾਘਾਯੋਗ ਓੁਪਰਾਲਾ ਹੈ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …