Sunday, June 28, 2026

ਕੋਰੋਨਾ ਪੀੜਤ ਰਹੇ ਸਰਪੰਚ ਮੋਹਨ ਸਿੰਘ ਦੇ ਸਸਕਾਰ ਮੌਕੇ ਬਲਬੀਰ ਸਿੰਘ ਸਿੱਧੂ ਤੇ ਚਰਨਜੀਤ ਸਿੰਘ ਚੰਨੀ ਪੁੱਜੇ

ਸਿਹਤ ਮੰਤਰੀ ਨੇ ਲਾਕਡਾਊਨ ਦੌਰਾਨ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ਼ ਕੀਤੀ

ਚੰਡੀਗੜ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਪੀੜਤ ਰਹੇ ਮ੍ਰਿਤਕ ਦੇ ਸਸਕਾਰ ਸਬੰਧੀ ਲੋਕਾਂ ਦੇ ਦਿਲਾਂ ਵਿੱਚ ਪੈਦਾ ਹੋ Balbir S Charanjit Channiਰਹੀਆਂ ਗਲਤ ਧਾਰਨਾਵਾਂ ਨੂੰ ਖਾਰਜ ਕਰਦਿਆਂ ਅੱਜ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਜਿਲਾ ਰੋਪੜ ਦੇ ਪਿੰਡ ਚਿਤਾਮਲੀ ਵਿਖੇ ਸਰਪੰਚ ਮੋਹਨ ਸਿੰਘ ਦੇ ਸਸਕਾਰ ਮੌਕੇ ਪਹੁੰਚੇ।
                ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਰਪੰਚ ਮੋਹਨ ਸਿੰਘ ਇਕ ਸਮਾਜ ਸੇਵਕ ਸਨ, ਜੋ ਅਕਸਰ ਇਲਾਕੇ ਦੇ ਲੋੜਵੰਦਾਂ ਦੀ ਮਦਦ ਕਰਦੇ ਸਨ।ਉਨਾਂ ਪੰਜਾਬ ਵਾਸੀਆਂ ਨੂੰ ਕਿਹਾ ਕਿ ਕੋਰੋਨਾ ਦੀ ਬਿਮਾਰੀ ਨਾਲ ਮਿਤ੍ਰਕ ਦੇਹ ਦੇ ਸਸਕਾਰ ਨੂੰ ਲੈ ਕੇ ਨਾ ਘਬਰਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਕੋਵੀਡ-19 ਪਾਜ਼ਟਿਵ ਮ੍ਰਿਤਕ ਦੇ ਸਰੀਰ ਦਾ ਸਸਕਾਰ ਕਰਨ ਨਾਲ ਕੋਈ ਵਾਧੂ ਖਤਰਾ ਪੈਦਾ ਨਹੀਂ ਹੁੰਦਾ ਅਤੇ ਸਸਕਾਰ ਦੀ ਪੂਰੀ ਪ੍ਰਕਿਰਿਆ ਵਿਚ ਸਿਹਤ ਵਿਭਾਗ ਵਲੋਂ ਜਾਰੀ ਵਿਸ਼ੇਸ਼ ਹਦਾਇਤਾਂ ਦੀ ਪਾਲਣਾ ਕੀਤੀ ਜਾਂਦੀ ਹੈ।
            ਉਨਾਂ ਦੁਹਰਾਦਿਆਂ ਕਿਹਾ ਕਿ ਕੋਵਿਡ-19 ਦੇ ਫੈਲਣ ਦਾ ਮੁੱਖ ਕਾਰਨ ਡਰਾਪਲੈਟਸ (ਮੂੰਹ ਵਿਚੋਂ ਥੁੱਕ ਦੇ ਛਿੱਟੇ) ਅਤੇ ਪ੍ਰਭਾਵਿਤ ਵਿਅਕਤੀ ਨਾਲ ਨੇੜਲਾ ਸੰਪਰਕ ਹੈ।ਉਨਾਂ ਕਿਹਾ ਕਿ ਮ੍ਰਿਤਕ ਸਰਪੰਚ ਦੀ ਪਤਨੀ ਅਤੇ ਬੇਟਾ ਵੀ ਕਰੋਨਾ ਪਾਜ਼ਟਿਵ ਹਨ, ਜਿਨਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਦੋਨਾਂ ਦੀ ਹਾਲਤ ਵਿੱਚ ਕਾਫੀ ਸੁਧਾਰ ਹੈ।
                  ਇਸ ਮੌਕੇ ਐਸ.ਡੀ.ਐਮ ਮੋਰਿੰਡਾ ਹਰਬੰਸ ਸਿੰਘ, ਐਸ.ਡੀ.ਐਮ ਚਮਕੌਰ ਸਾਹਿਬ ਮਨਕੰਵਲ ਸਿੰਘ, ਸਿਵਲ ਸਰਜਨ ਐਚ.ਐਨ ਸ਼ਰਮਾ, ਡਾ. ਰਾਜੀਵ ਗੁਪਤਾ, ਡੀ.ਐਸ.ਪੀ ਸੁਖਜੀਤ ਸਿੰਘ ਵਿਰਕ ਤੇ ਰਾਜ ਕਪੂਰ ਵਿਸ਼ੇਸ਼ ਤੌਰ `ਤੇ ਹਾਜਰ ਸਨ।

Check Also

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ

ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …