Wednesday, August 12, 2026

ਖ਼ਾਲਸਾ ਏਡ ਨੇ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਲਈ ਦਿੱਤੀਆਂ 90 ਪੀ.ਪੀ.ਈ ਕਿੱਟਾਂ

ਫ਼ਤਹਿਗੜ੍ਹ ਸਾਹਿਬ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੌਮਾਂਤਰੀ ਸੰਸਥਾ ਖ਼ਾਲਸਾ ਏਡ ਨੇ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਨੂੰ 90 ਪੀ.ਪੀ.ਈ Khalsa Aid(ਪਰਸਨਲ ਪ੍ਰੋਟੈਕਟਿਵ ਇਕਿਉਪਮੈਂਟ) ਕਿੱਟਾਂ ਭੇਜੀਆਂ ਹਨ, ਜੋ ਕਿ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੂੰ ਸੌਂਪ ਦਿੱਤੀਆਂ ਹਨ।ਇਸ ਉਪਰਾਲੇ ਲਈ ਖ਼ਾਲਸਾ ਏਡ ਦਾ ਧੰਨਵਾਦ ਕਰਦਿਆਂ ਹਲਕਾ ਵਿਧਾਇਕ ਨਾਗਰਾ ਨੇ ਕਿਹਾ ਕਿ ਖਾਲਸਾ ਏਡ ਪੂਰੀ ਦੁਨੀਆਂ ਵਿੱਚ ਲੋੜਵੰਦਾਂ ਦੀ ਮਦਦ ਕਰਦੀ ਹੈ। ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ‘ਤੇ ਚੱਲਦਿਆਂ ਖਾਲਸਾ ਏਡ ਦੇ ਮੈਂਬਰ ਜਿਥੇ ਵੀ ਕਿਤੇ ਕੋਈ ਭੀੜ ਪੈਂਦੀ ਹੈ, ਉਥੇ ਪੁੱਜ ਕੇ ਲੋਕਾਂ ਦੀ ਬਾਂਹ ਫੜਦੇ ਹਨ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …