ਚੰਡੀਗੜ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਡੀ.ਜੀ.ਪੀ ਦਿਨਕਰ ਗੁਪਤਾ ਨੇ ਸਮੂਹ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਕੋਵਿਡ-19 ਵਿਰੁੱਧ ਜੰਗ ‘ਚ ਮੋਹਰਲੀ ਕਤਾਰ ਵਿੱਚ ਖੜ ਕੇ ਬੇਮਿਸਾਲ ਸੇਵਾਵਾਂ ਨਿਭਾਉਣ ਵਾਲੇ ਪੁਲੀਸ ਕਰਮੀਆਂ ਦੇ ਨਾਵਾਂ ਦੀ ਸੂਚੀ ਭੇਜਣ ਲਈ ਕਿਹਾ ਹੈ।ਡੀ.ਜੀ.ਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਚੁਣੇ ਗਏ ਨੁਮਾਇੰਦਿਆਂ ਜਿਵੇਂ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਤੋਂ ਵੀ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਜਿਹੇ ਪੁਲੀਸ ਕਰਮੀਆਂ ਦੇ ਨਾਵਾਂ ਦੀ ਸੂਚੀ ਲੇ ਕੇ ਸੂਬਾ ਪੱਧਰੀ ਕਮੇਟੀ ਵਲੋਂ ਇਨਾਂ ਸਾਰੀਆਂ ਨਾਮਜ਼ਦਗੀਆਂ ਦੀ ਬਾਰੀਕੀ ਨਾਲ ਜਾਂਚ ਉਪਰੰਤ ਇਹ ਚੋਣ ਕੀਤੀ ਜਾਵੇਗੀ।
ਗੁਪਤਾ ਨੇ ਕਿਹਾ ਕਿ ਕੋਵਿਡ 19 ਸੰਕਟ ਦੇ ਮੱਦੇਨਜ਼ਰ ਸਮਾਜ ਸੇਵਾ ਦੇ ਖੇਤਰ ਵਿਚ ਪੰਜਾਬ ਪੁਲੀਸ ਦੇ 4500 ਤੋਂ ਵੱਧ ਮੁਲਾਜ਼ਮਾਂ ਵਲੋਂ ਨਾਕਿਆਂ ‘ਤੇ ਡਿਊਟੀ ਤੋਂ ਇਲਾਵਾ ਲੋੜਵੰਦਾਂ ਨੂੰ ਖਾਣਾ. ਸੁੱਕਾ, ਦਵਾਈਆਂ ਤੇ ਰਾਸ਼ਨ ਆਦਿ ਪਹੁੰਚਾਉਣ ਦੀਆਂ ਨਿਭਾਈਆਂ ਜਾ ਰਹੀਆਂ ਬੇਮਿਸਾਲ ਸੇਵਾਵਾਂ ਅਤੇ ਕਾਰਜਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ `ਤੇ ‘ਡਾਇਰੈਕਟਰ ਜਨਰਲ ਆਫ਼ ਪੁਲੀਸ ਆਨਰ` ਐਵਾਰਡ ਸ਼ੁਰੂ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਹੈ।
ਗੌਰਤਲਬ ਹੈ ਕਿ ਮੋਗਾ ਦੇ ਏਐਸਆਈ (ਐਲ.ਆਰ) ਬਿੱਕਰ ਸਿੰਘ ਅਤੇ ਕਾਂਸਟੇਬਲ ਸੁਖਜਿੰਦਰ ਪਾਲ ਸਿੰਘ ਇਸ ਵੱਕਾਰੀ ਪੁਰਸਕਾਰ ਨੂੰ ਪ੍ਰਾਪਤ ਕਰਨ ਵਾਲੇ ਪਹਿਲੇ ਵਿਅਕਤੀ ਹਨ, ਜਿਨਾਂ ਨੇ ਕੁੱਝ ਦਿਨ ਪਹਿਲਾਂ ਇੱਕ ਬੱਚੇ ਨੂੰ ਜਨਮ ਦੇਣ ਮੌਕੇ ਧਰਮਕੋਟ, ਮੋਗਾ ਦੀ ਇੱਕ ਔਰਤ ਦੀ ਸਹਾਇਤਾ ਕੀਤੀ ਸੀ, ਜਿਸ ਨੂੰ ਕਈ ਹਸਪਤਾਲਾਂ ਨੇ ਦੇਰ ਰਾਤ ਦਾਖ਼ਲ ਕਰਨ ਤੋਂ ਮਨਾ ਕਰ ਦਿੱਤਾ ਸੀ।ਇਸ ਤੋਂ ਇਲਾਵਾ ਅੰਮ੍ਰਿਤਸਰ ਦੇ ਐਸ.ਐਚ.ਓ ਇੰਸਪੈਕਟਰ ਸੰਜੀਵ ਕੁਮਾਰ ਤੀਜੇ ਵਿਅਕਤੀ ਹਨ, ਜਿਨਾਂ ਨੂੰ ਗਰੀਬਾਂ ਅਤੇ ਭੁੱਖਿਆਂ ਨੂੰ ਭੋਜਨ ਖੁਆਉਣ ਲਈ ਇਸ ਪੁਰਸਕਾਰ ਲਈ ਚੁਣਿਆ ਗਿਆ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …