Monday, December 23, 2024

ਸਾਰੇ ਪ੍ਰਾਈਵੇਟ ਸਕੂਲ ਕਰਫ਼ਿਊ ਦੌਰਾਨ ਸਟਾਫ਼ ਨੂੰ ਪੂਰੀ ਤਨਖਾਹ ਜਾਰੀ ਕਰਨ – ਸਿੱਖਿਆ ਮੰਤਰੀ ਸਿੰਗਲਾ

ਆਨਲਾਈਨ ਕਲਾਸਾਂ ਲਈ ਵੀ ਨਹੀਂ ਮੰਗ ਸਕਣਗੇ ਫੀਸ – ਸਿੱਖਿਆ ਮੰਤਰੀ

ਚੰਡੀਗੜ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਸੂਬੇ ਦੇ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਹਦਾਇਤ ਜਾਰੀ ਕਰਦਿਆਂ Vijay Inder Singla 1ਕਿਹਾ ਕਿ ਕੋਰੋਨਾਵਾਇਰਸ ਕਾਰਨ ਪੈਦਾ ਹੋਈ ਇਸ ਕੌਮੀ ਆਫ਼ਤ ਮੌਕੇ ਆਪਣੇ ਸਕੂਲ ਦੇ ਸਟਾਫ਼ ਨਾਲ ਖੜਨਾ ਚਾਹੀਦਾ ਹੈ ਅਤੇ ਸਾਰੇ ਸਟਾਫ਼ ਨੂੰ ਕਰਫ਼ਿਊ ਦੌਰਾਨ ਵੀ ਪੂਰੀ ਤਨਖ਼ਾਹ ਦੇਣੀ ਚਾਹੀਦੀ ਹੈ।ਉਨਾਂ ਹੁਕਮ ਦਿੱਤੇ ਕਿ ਸੂਬੇ ਦੇ ਸਾਰੇ ਸਕੂਲ `ਦ ਪੰਜਾਬ ਰੈਗੂਲੇਸ਼ਨ ਆਫ਼ ਫੀ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਲ ਐਕਟ` ਦੇ ਸੋਧਾਂ ਸਮੇਤ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਉਣ। ਸਿੱਖਿਆ ਮੰਤਰੀ ਨੇ ਇਹ ਵੀ ਹਦਾਇਤ ਕੀਤੀ ਕਿ ਕਰਫ਼ਿਊ ਦੌਰਾਨ ਪ੍ਰਾਈਵੇਟ ਸਕੂਲ ਆਨਲਾਈਨ ਕਲਾਸਾਂ ਲਈ ਕਿਸੇ ਤਰਾਂ ਦੀ ਕੋਈ ਫੀਸ ਵੀ ਨਹੀਂ ਮੰਗ ਸਕਣਗੇ।ਉਨਾਂ ਕਿਹਾ ਕਿ ਜੇਕਰ ਕਿਸੇ ਸਕੂਲ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕੀਤੀ ਤਾਂ ਉਸ ਵਿਰੁੱਧ ਸਖ਼ਤ ਅਨੁਸਾਸ਼ਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
              ਕੈਬਨਿਟ ਮੰਤਰੀ ਨੇ ਕਿਹਾ ਕਿ ਇਸਦੇ ਨਾਲ ਹੀ ਸਾਰੇ ਸਕੂਲ ਆਪਣੀ ਵਰਦੀ ਅਤੇ ਸਿਲੇਬਸ ਨਾਲ ਸਬੰਧਤ ਕਿਤਾਬਾਂ ਦੀ ਸੂਚੀ ਵੈਬਸਾਈਟ `ਤੇ ਅਪਲੋਡ ਕਰਨ ਦੇ ਨਾਲ-ਨਾਲ ਸਕੂਲ ਦੇ ਅਹਾਤੇ ਅੰਦਰ ਢੁੱਕਵੀਂਆਂ ਥਾਂਵਾਂ `ਤੇ ਲਗਾਉਣੀ ਯਕੀਨੀ ਬਣਾਉਣਗੇ।ਵਿਦਿਆਰਥੀਆਂ ਦੇ ਮਾਪੇ ਇਸ ਸੂਚੀ ਅਨੁਸਾਰ ਆਪਣੀ ਮਨਪਸੰਦ ਜਗਾ ਤੋਂ ਕਿਤਾਬਾਂ ਤੇ ਵਰਦੀਆਂ ਖਰੀਦ ਸਕਣਗੇ ਅਤੇ ਜੇਕਰ ਕੋਈ ਸਕੂਲ ਇਨਾਂ ਲਈ ਕੋਈ ਖ਼ਾਸ ਜਗਾ ਨਿਰਧਾਰਤ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …