Sunday, October 25, 2026

ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਵੱਲੋਂ ਲੰਗਰ ਗੁਰੂ ਰਾਮਦਾਸ ਲਈ 51 ਹਜ਼ਾਰ ਰੁਪਏ ਭੇਟ

ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਅਜੋਕੇ Golden Temple2ਵਿਸ਼ਵ ਸੰਕਟ ਸਮੇਂ ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਵੱਲੋਂ ਲੋੜਵੰਦਾਂ ਦੀ ਭਲਾਈ ਲਈ ਨਿਭਾਈਆਂ ਜਾ ਰਹੀਆਂ ਲੰਗਰ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਲਈ 51 ਹਜ਼ਾਰ ਰੁਪਏ ਭੇਟ ਕੀਤੇ ਹਨ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਨੁਸਾਰ ਸਿੰਘ ਸਾਹਿਬ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਵੱਲੋਂ ਕੌਮ ਲਈ ਇਹ ਇੱਕ ਵੱਡਾ ਸੁਨੇਹਾ ਹੈ, ਜਿਸ ਤੋਂ ਸਾਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ।
                ਦੱਸਣਯੋਗ ਹੈ ਕਿ ਅਮਰੀਕਾ ਨਿਵਾਸੀ ਜਰਨੈਲ ਸਿੰਘ ਗਿਲਜ਼ੀਆਂ ਵੱਲੋਂ ਪੰਜ ਲੱਖ ਰੁਪਏ, ਅੰਮ੍ਰਿਤਸਰ ਨਿਵਾਸੀ ਗੁਰਦੀਪ ਸਿੰਘ ਵੱਲੋਂ 50 ਹਜ਼ਾਰ, ਗਿਆਨੀ ਜਸਵੰਤ ਸਿੰਘ ਕਥਾਵਾਚਕ ਵੱਲੋਂ 21 ਹਜ਼ਾਰ ਅਤੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ 21 ਹਜ਼ਾਰ ਰੁਪਏ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਲਈ ਭੇਟਾ ਕੀਤੇ ਗਏ ਹਨ।

Check Also

ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …