Wednesday, July 16, 2025
Breaking News

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਅਯੋਜਿਤ

PPN07101420

ਅੰਮ੍ਰਿਤਸਰ, 7 ਅਕਤੂਬਰ (ਗੁਰਪ੍ਰੀਤ ਸਿੰਘ) -ਸ੍ਰੀ ਗੁਰੂ ਰਾਮਦਾਸ ਪਾਤਸ਼ਹ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮੂਹ ਸਾਧ ਸੰਗਤ ਪੱਤੀ ਦਾਦੂ ਜੱਲਾ ਅਤੇ ਪਿੰਡ ਸੁਲਤਾਨ ਪਿੰਡ ਵੱਲੋਂ ਹਰ ਸਾਲ ਦੀ ਤਰ੍ਹਾਂ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਇਹ ਨਗਰ ਕੀਰਤਨ ਸਵੇਰੇ 8 ਵਜੇ ਪੱਤੀ ਦਾਦੂ ਜੱਲਾ ਤੋਂ ਚੱਲ ਕੇ ਗੁਰਦਾਆਰਾ ਅਟਾਰੀ ਸਾਹਿਬ, ਨਹਿਰ, ਚੁੰਗੀ ਮੰਦਿਰ, ਸੁਲਤਾਨਵਿੰਡ ਗੇਟ ਤੋਂ ਹੁੰਦਾ ਹੋਇਆ ਕਹੀਆਂ ਵਾਲਾ ਬਜ਼ਾਰ, ਚੌਂਕ ਬਾਬਾ ਭੌੜੀਵਾਲਾ, ਮੰਨਾ ਸਿੰਘ ਚੌਂਕ ਅਤੇ ਸਰਾਂ ਸ੍ਰੀ ਗੁਰੂ ਰਾਮਦਾਸ ਜੀ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਮਾਪਤ ਹੋਇਆ। ਇਸ ਨਗਰ ਕੀਰਤਨ ਵਿੱਚ ਸਕੂਲਾਂ ਦੇ ਬੱਚੇ-ਬੱਚੀਆਂ ਤੋਂ ਇਲਾਵਾ ਗਤਕਾ ਪਾਰਟੀਆਂ, ਬੈਂਡੀ ਪਾਰਟੀਆਂ, ਸਭਾ ਸੁਸਾਇਟੀਆਂ ਅਤੇ ਸ਼ਬਦੀ ਜਥਿਆਂ ਨੇ ਸ਼ਮੂਲੀਅਤ ਕੀਤੀ। ਇਨ੍ਹਾਂ ਤੋਂ ਪਹਿਲਾਂ ਸਮੂਹ ਸਾਧ ਸੰਗਤ ਪੱਤੀ ਦਾਦੂ ਜੱਲਾ ਅਤੇ ਪਿੰਡ ਸੁਲਤਾਨਵਿੰਡ ਦੀਆਂ ਸੰਗਤਾਂ ਵਲੋਂ 5 ਪ੍ਰਭਾਤ ਫੇਰੀਆਂ ਵੀ ਨਿਕਾਲੀਆਂ ਗਈਆਂ। ਇਸ ਮੌਕੇ ਸ. ਕੁਲਦੀਪ ਸਿੰਘ ਗੁਰਦੁਆਰਾ ਪੱਤੀ ਦਾਦੂ ਜੱਲਾ ਤੇ ਪਿੰਡ ਸੁਲਤਾਨਵਿੰਡ ਦੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗਿਆਨੀ ਬਲਵਿੰਦਰ ਸਿੰਘ, ਸ. ਦਲਜੀਤ ਸਿੰਘ ਜਨਰਲ ਸਕੱਤਰ, ਸ੍ਰ: ਜਗਤਾਰ ਸਿੰਘ, ਸ੍ਰ: ਨਿਰਮਲ ਸਿੰਘ, ਸ੍ਰ: ਸੁਰਜੀਤ ਸਿੰਘ, ਸ੍ਰ: ਕਿਰਪਾ ਸਿੰਘ, ਸ੍ਰ: ਧਰਮਿੰਦਰ ਸਿੰਘ ਤੇ ਗ੍ਰੰਥੀ ਭਾਈ ਸੁਖਦੇਵ ਸਿੰਘ ਨੇ ਵੀ ਸ਼ਮੂਲੀਅਤ ਕੀਤੀ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …

Leave a Reply