ਧੂਰੀ, 10 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੇ ਫੈਲੇ ਵਾਇਰਸ ਦੌਰਾਨ ਧੂਰੀ ਦੇ ਇੱਕ ਨੌਜਵਾਨ ਟੇਲਰ ਮਾਸਟਰ ਅਮਰਿੰਦਰ ਸਿੰਘ ਸੋਢੀ ਅਤੇ ਉਸ ਦੇ ਸਹਾਇਕ ਕਾਰੀਗਰਾਂ ਵੱਲੋਂ ਲੋੜਵੰਦ ਲੋਕਾਂ ਨੂੰ ਮਾਸਕ ਬਣਾ ਕੇ ਵੰਡਣ ਦੀ ਸੇਵਾ ਨਿਭਾਈ ਜਾ ਰਹੀ ਹੈ।ਧੂਰੀ ਵਿੱਚ ਖੱਤਰੀ ਸਭਾ, ਮਾਲਵਾ ਫਰੈਂਡਜ਼ ਪਰਿਵਰਤਨ ਸੋਸਾਇਟੀ ਧੂਰੀ, ਸਟੈਪ ਆਨ ਸੋਸਾਇਟੀ ਧੂਰੀ ਆਦਿ ਵਰਗੀਆਂ ਪ੍ਰਸਿੱਧ ਸਮਾਜਸੇਵੀ ਸੰਸਥਾਵਾਂ ਅਤੇ ਨਾਕਿਆਂ ‘ਤੇ ਡਿਊਟੀ ਦੇ ਰਹੇ ਮੁਲਾਜ਼ਮਾਂ ਨੂੰ ਮੁਫਤ ਮਾਸਕ ਵੰਡਣ ਵਾਲੇ ਅਮਰਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਕਾਰੀਗਰਾਂ ਦੇ ਸਹਿਯੋਗ ਨਾਲ ਉਹ ਹੁਣ ਤੱਕ 2 ਹਜ਼ਾਰ ਤੋਂ ਵੱਧ ਮਾਸਕ ਵੰਡ ਚੁੱਕਾ ਹੈ ਅਤੇ ਮਹਾਂਮਾਰੀ ਦੇ ਦਿਨਾਂ ਵਿੱਚ ਇਹ ਸੇਵਾ ਜਾਰੀ ਰਹੇਗੀ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …