Friday, September 25, 2026

ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਨੇ ਮੁੱਖ ਮੰਤਰੀ ਰਿਲੀਫ ਫੰਡ ਲਈ ਦਿੱਤੀ ਇਕ ਦਿਨ ਦੀ ਤਨਖਾਹ

ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਨੇ ਆਪਣੇ ਸਾਰੇ ਮੁਲਾਜ਼ਮਾਂ ਦੀ ਇੱਕ PPNJ1004202004ਦਿਨ ਦੀ ਤਨਖਾਹ ਮੁੱਖ ਮੰਤਰੀ ਕੋਵਿਡ-ਰਿਲੀਫ਼ ਫੰਡ ਵਿੱਚ ਪਾਈ ਹੈ।ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਣ ਲਾਲ ਸੂਦ ਨੇ ਦੱਸਿਆ ਕਿ ਇਕ ਦਿਨ ਦੀ ਤਨਖਾਹ ਕਟਵਾ ਕੇ 2 ਲੱਖ 23 ਹਜ਼ਾਰ ਤੋਂ ਵੱਧ ਦਾ ਰਕਮ ਦਾ ਯੋਗਦਾਨ ਪਾਇਆ ਹੈ।ਸੂਦ ਨੇ ਦੱਸਿਆ ਕਿ ਪਿਛਲੇ ਸਾਲ ਆਏ ਹੜ੍ਹਾਂ ਦੌਰਾਨ ਹੋਏ ਭਾਰੀ ਨੁਕਸਾਨ ਸਮੇਂ ਵੀ ਕਾਰਪੋਰੇਸ਼ਨ ਵਲੋਂ ਇੱਕ ਲੱਖ ਰੁਪਏ ਦਾ ਯੋਗਦਾਨ ਮੁੱਖ ਮੰਤਰੀ ਰਾਹਤ ਫੰਡ ਵਿਚ ਪਾਇਆ ਸੀ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …