Monday, August 24, 2026

ਕੋਰੋਨਾ ਵਾਇਰਸ ਤੋਂ ਬਚਾਅ ਤੇ ਰਾਹਤ ਕਾਰਜਾਂ ’ਚ ਪੰਚਾਇਤਾਂ ਦੀ ਭੂਮਿਕਾ ਅਹਿਮ

ਕਪੂਰਥਲਾ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੇ ਮਾਰੂ ਪ੍ਰਭਾਵ ਦੇ ਮੱਦੇਨਜ਼ਰ ਪੰਜਾਬ ਦੀਆਂ ਪੰਚਾਇਤਾਂ ਵੱਲੋਂ ਆਪਣੇ ਪਿੰਡਾਂ ਵਿਚ ਕੀਤੇ ਜਾ Corona Virusਰਹੇ ਬਚਾਅ ਅਤੇ ਰਾਹਤ ਕਾਰਜਾਂ ਦੀ ਸ਼ਲਾਘਾ ਕਰਦਿਆਂ ਪੰਜਾਬ ਰੂਰਲ ਡਿਵੈਲਪਮੈਂਟ ਅਫ਼ਸਰ ਐਸੋਸੀਏਸ਼ਨ ਨੇ ਆਉਣ ਵਾਲੇ ਦਿਨਾਂ ਵਿਚ ਪੰਚਾਇਤਾਂ ਵੱਲੋਂ ਹੋਰ ਉਸਾਰੂ ਭੂਮਿਕਾ ਨਿਭਾਏ ਜਾਣ ਦੀ ਆਸ ਪ੍ਰਗਟਾਈ ਹੈ।ਐਸੋਸੀਏਸ਼ਨ ਦੇ ਪ੍ਰਧਾਨ ਅਵਤਾਰ ਸਿੰਘ ਭੁੱਲਰ ਜਾਇੰਟ ਡਾਇਰੈਕਟਰ ਅਤੇ ਮੀਤ ਪ੍ਰਧਾਨ ਜਗਵਿੰਦਰ ਜੀਤ ਸਿੰਘ ਸੰਧੂ ਨੇ ਦੱਸਿਆ ਕਿ ਪੰਚਾਇਤਾਂ ਵੱਲੋਂ ਕੋਰੋਨਾ ਵਾਇਰਸ ਦੇ ਟਾਕਰੇ ਲਈ ਪਿੰਡਾਂ ਵਿਚ ਸੋਡੀਅਮ ਹਾਈਪੋ ਕਲੋਰਾਈਟ ਦਾ ਛਿੜਕਾਅ ਕਰਕੇ ਪਿੰਡਾਂ ਨੂੰ ਰੋਗਮੁਕਤ ਕਰਨ ਦਾ ਜਿੰਮਾ ਚੁੱਕਿਆ ਗਿਆ ਹੈ।ਸਮਾਜਿਕ ਦੂਰੀ ਬਣਾਈ ਰੱਖਣ ਲਈ ਕਰਿਆਨਾ ਸਟੋਰਾਂ, ਮੈਡੀਕਲ ਸਟੋਰਾਂ ਅਤੇ ਡੇਅਰੀਆਂ ਆਦਿ ਦੇ ਬਾਹਰ ਨਿਸ਼ਾਨ ਲਗਾ ਕੇ ਲੋਕਾਂ ਨੂੰ ਇਸ ਵਾਇਰਸ ਦੀ ਲਾਗ ਤੋਂ ਬਚਾਉਣ ਦੇ ਯਤਨ ਕੀਤੇ ਗਏ ਹਨ।ਲੋੜਵੰਦ ਅਤੇ ਗ਼ਰੀਬ ਪਰਿਵਾਰਾਂ ਲਈ ਪੰਜਾਬ ਸਰਕਾਰ ਅਤੇ ਸਵੈ ਸੇਵੀ ਸੰਸਥਾਵਾਂ ਵੱਲੋਂ ਭੇਜੀਆਂ ਗਈਆਂ ਖ਼ੁਰਾਕੀ ਵਸਤਾਂ ਦੀ ਵੰਡ ਵੀ ਪੰਚਾਇਤਾਂ ਵੱਲੋਂ ਕੀਤੀ ਜਾ ਰਹੀ ਹੈ।ਕਰਫਿਊ ਨੂੰ ਅਸਰਦਾਰ ਤਰੀਕੇ ਨਾਲ ਲਾਗੂ ਕਰਨ ਲਈ ਪਿੰਡਾਂ ਵਿਚ ਠੀਕਰੀ ਪਹਿਰੇ ਲਗਾਉਣ ਵਿਚ ਪੰਚਾਇਤਾਂ ਅਹਿਮ ਯੋਗਦਾਨ ਪਾ ਰਹੀਆਂ ਹਨ।ਐਸੋਸੀਏਸ਼ਨ ਨੇ ਕੋਰੋਨਾ ਵਾਇਰਸ ਖਿਲਾਫ਼ ਫ਼ੈਸਲਾਕੁੰਨ ਲੜਾਈ ਲੜਨ ਲਈ ਭਵਿੱਖ ਵਿਚ ਵੀ ਪੰਚਾਇਤਾਂ ਵੱਲੋਂ ਇਸੇ ਤਰ੍ਹਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕਪੂਰਥਲਾ ਹਰਜਿੰਦਰ ਸਿੰਘ ਸੰਧੂ ਅਤੇ ਹੋਰ ਅਧਿਕਾਰੀ ਮੌਜੂਦ ਸਨ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …