ਸੁਲਤਾਨਪੁਰ ਲੋਧੀ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਵਿਧਾਇਕ ਨਵਤੇਜ ਸਿੰਘ ਚੀਮਾ ਅਤੇ ਐਸ.ਡੀ.ਐਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ ਵੱਲੋਂ ਇਸ ਔਖੀ
ਘੜੀ ਵਿਚ ਵੀ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਵਾਲੇ ਸਫ਼ਾਈ ਸੇਵਕਾਂ ਦਾ ਅੱਜ ਸਨਮਾਨ ਕੀਤਾ ਗਿਆ।ਉਨ੍ਹਾਂ ਨੂੰ ਰਾਸ਼ਨ ਅਤੇ ਹੋਰ ਜ਼ਰੂਰੀ ਵਸਤਾਂ ਵੀ ਮੁਹੱਈਆ ਕਰਵਾਈਆਂ ਗਈਆਂ।ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਇਸ ਮਹਾਂਮਾਰੀ ਦੌਰਾਨ ਸਫ਼ਾਈ ਸੇਵਕਾਂ ਵੱਲੋਂ ਬਹੁਤ ਹੀ ਸ਼ਲਾਘਾਯੋਗ ਭੂਮਿਕਾ ਨਿਭਾਈ ਜਾ ਰੀ ਹੈ, ਜਿਸ ਲਈ ਉਨ੍ਹਾਂ ਦਾ ਮਨੋਬਲ ਉਚਾ ਕਰਨਾ ਅਤੇ ਉਨ੍ਹਾਂ ਦੀ ਹਰੇਕ ਦੁੱਖ-ਤਕਲੀਫ਼ ਵਿਚ ਸਾਥ ਦੇਣਾ ਸਾਡਾ ਫਰਜ਼ ਬਣਦਾ ਹੈ।ਐਸ.ਡੀ.ਐਮ ਡਾ. ਚਾਰੂਮਿਤਾ ਨੇ ਕਿਹਾ ਕਿ ਸਫ਼ਾਈ ਸੇਵਕਾਂ ਦੇ ਗਲ਼ਾਂ ਵਿੱਚ ਹਾਰ ਪਾ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਹੈ।ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਪਰਵਿੰਦਰ ਸਿੰਘ ਪੱਪਾ, ਲਵਲੀ ਧੀਰ, ਰਵਿੰਦਰ ਰਵੀ ਆਦਿ ਹਾਜ਼ਰ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media