ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿੰਮਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਅਨੀ ਜਗਤਾਰ ਸਿੰਘ ਅਤੇ
ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 31-31 ਹਜ਼ਾਰ ਰੁਪਏ ਭੇਟ ਕੀਤੇ ਹਨ।ਉਨ੍ਹਾਂ ਲੰਗਰ ਸੇਵਾ ਲਈ ਇਸ ਰਾਸ਼ੀ ਦੇ ਚੈਕ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਦੀ ਹਾਜ਼ਰੀ ਵਿੱਚ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਨੂੰ ਸੌਂਪੇ ਅਤੇ ਕਰੋਨਾ ਮਹਾਂਮਾਰੀ ਤੋਂ ਛੁਟਕਾਰੇ ਲਈ ਗੁਰੂ ਸਾਹਿਬ ਅੱਗੇ ਅਰਦਾਸ ਬੇਨਤੀ ਕੀਤੀ।ਸਿੰਘ ਸਾਹਿਬਾਨ ਨੇ ਕਿਹਾ ਕਿ ਇਸ ਸੰਕਟਮਈ ਸਮੇਂ ਵਿਚ ਲੋੜਵੰਦਾਂ ਨੂੰ ਲੰਗਰ ਮੁਹੱਈਆ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਦਾ ਉਪਰਾਲਾ ਸ਼ਲਾਘਾਯੋਗ ਹੈ।ਇਸ ਕਾਰਜ਼ਲਈ ਸਭ ਨੂੰ ਸਹਿਯੋਗ ਕਰਨਾ ਚਾਹੀਦਾ ਹੈ।ਇਸੇ ਦੌਰਾਨ ਬੀਤੇ ਕੱਲ੍ਹ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਵੀ 25 ਹਜ਼ਾਰ ਰੁਪਏ ਲੰਗਰ ਲਈ ਸੇਵਾ ਵਿਚ ਪਾਏ ਗਏ ਹਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media