Friday, September 25, 2026

ਗੁਰੁ ਨਗਰੀ ਅੰਮ੍ਰਿਤਸਰ ਨੂੰ ਸੈਨੇਟਾਈਜ਼ ਕਰਨ ਲਈ ਅੱਗੇ ਆਈ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਵਿਸ਼ਵ ਮਹਾਮਾਰੀ ਕੋਰੋਨਾ ਵਾਇਰਸ ਕਾਰਨ ਸ਼੍ਰੋਮਣੀ ਕਮੇਟੀ ਗੁਰੁ ਨਗਰੀ ਨੂੰ ਸੈਨੇਟਾਈਜ਼ ਕਰਨ ਲਈ PPNJ1004202010ਅੱਗੇ ਆਈ ਹੈ।ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਹ ਕਾਰਜ ਅੱਜ ਸ਼ੁਰੂ ਕੀਤਾ ਗਿਆ, ਜਿਸ ਦੀ ਆਰੰਭਤਾ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ ਗਈ।ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਮਹਿਤਾ ਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਸ਼ਹਿਰ ਨੂੰ ਸੈਨੇਟਾਈਜ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਅੱਜ ਇਸ ਦੀ ਸ਼ੁਰੂਆਤ ਕਰਦਿਆਂ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ, ਗਲਿਆਰਾ ਖੇਤਰ, ਸਰਾਵਾਂ ਆਦਿ ਵਾਲੇ ਪਾਸੇ ਇਸ ਦਾ ਛਿੜਕਾਅ ਕਰ ਦਿੱਤਾ ਗਿਆ ਹੈ।ਇਸੇ ਤਰ੍ਹਾਂ ਅਗਲੇ ਦਿਨਾਂ ਵਿਚ ਪਹਿਲਾਂ ਸ਼ਹਿਰ ਦੀ ਪੁਰਾਣੀ ਚਾਰਦੀਵਾਰੀ ਦੇ ਅੰਦਰ ਦੇ ਇਲਾਕੇ ਨੂੰ ਸ਼ੈਨੇਟਾਈਜ ਕੀਤਾ ਜਾਵੇਗਾ ਅਤੇ ਫਿਰ ਸ਼ਹਿਰ ਦੇ ਹੋਰ ਹਿੱਸਿਆਂ ਵਿਚ ਵੀ ਇਹ ਸੇਵਾ ਕੀਤੀ ਜਾਵੇਗੀ।ਇਸ ਕਾਰਜ਼ ਲਈ ਤਿੰਨ ਟਰੈਕਟਰ ਵਰਤੇ ਜਾ ਰਹੇ ਹਨ ਅਤੇ ਲੰਮੀਆਂ ਪਾਈਪਾਂ ਰਾਹੀਂ ਗਲੀਆਂ, ਮਹੱਲਿਆਂ ਨੂੰ ਸੈਨੇਟਾਈਜ ਜਾਵੇਗਾ।
          ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਸਕੱਤਰ ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾਂ, ਪ੍ਰਤਾਪ ਸਿੰਘ, ਮੈਨਜਰ ਮੁਖਤਾਰ ਸਿੰਘ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਜਗਤਾਰ ਸਿੰਘ, ਇਕਬਾਲ ਸਿੰਘ ਮੁੱਖੀ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਆਦਿ ਹਾਜ਼ਰ ਸਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …