ਚੰਡੀਗੜ੍ਹ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਿੱਚ ਪੰਜਾਬ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿੱਚ ਰਾਜ ਦੇ ਸਰਕਾਰੀ ਅਤੇ ਪ੍ਰਾਈਵੇਟ ਦੋਵਾਂ ਸਕੂਲਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਪਹਿਲਾਂ ਕਰਨ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਲੌਕਡਾਊਨ ਕਾਰਨ ਹੋ ਰਹੇ ਪੜ੍ਹਾਈ ਦੇ ਨੁਕਸਾਨ ਨੂੰ ਘੱਟ ਕੀਤਾ ਜਾ ਸਕੇ।ਸਿੰਗਲਾ ਨੇ ਦੱਸਿਆ ਕਿ ਹੁਣ ਇਕ ਮਹੀਨੇ ਲਈ ਗਰਮੀ ਦੀਆਂ ਛੁੱਟੀਆਂ 11 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ ਤੇ 10 ਮਈ ਤੱਕ ਚੱਲਣਗੀਆਂ।
Check Also
ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …