ਚੰਡੀਗੜ੍ਹ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿੱਖਿਆ ਮੰਤਰੀ ਨੇ ਕਿਹਾ ਕਿ ਮੰਤਰੀ ਮੰਡਲ ਨੇ ਇਹ ਵੀ ਫੈਸਲਾ ਕੀਤਾ ਕਿ ਪੰਜਵੀਂ ਅਤੇ ਅੱਠਵੀਂ ਜਮਾਤ ਦੇ
ਵਿਦਿਆਰਥੀਆਂ ਨੇ ਕਰਫਿਊ ਤੋਂ ਪਹਿਲਾਂ ਜਿਹੜੇ ਪੇਪਰ ਦੇ ਦਿੱਤੇ ਸਨ, ਉਨ੍ਹਾਂ ਦੇ ਆਧਾਰ ‘ਤੇ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਇਨ੍ਹਾਂ ਵਿਦਿਆਰਥੀਆਂ ਨੂੰ ਅਗਲੀਆਂ ਜਮਾਤਾਂ ਵਿੱਚ ਭੇਜ ਦੇਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੀਐਸਈਬੀ ਨੇ ਕਰਫਿਊ ਲਗਾਉਣ ਤੋਂ ਪਹਿਲਾਂ ਪੰਜਵੀਂ ਜਮਾਤ ਦੇ ਤਿੰਨ ਪੇਪਰ ਲਏ ਸਨ ਅਤੇ ਹੁਣ ਮੰਤਰੀ ਮੰਡਲ ਨੇ ਬਾਕੀ ਰਹਿੰਦੇ ਦੋ ਪੇਪਰ ਰੱਦ ਕਰਨ ਦਾ ਫੈਸਲਾ ਕੀਤਾ ਹੈ।ਅੱਠਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਵੀ ਬਕਾਇਆ ਸਨ। ਪਰ ਹੁਣ ਬੋਰਡ ਦੋਵਾਂ ਕਲਾਸਾਂ ਲਈ ਕੋਈ ਹੋਰ ਪੇਪਰ ਲਏ ਬਗ਼ੈਰ ਹੀ ਨਤੀਜਿਆਂ ਦਾ ਐਲਾਨ ਕਰੇਗਾ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media