ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਰਫਿਊ ਦੀ ਸਥਿਤੀ ਵਿਚ ਅੰਮ੍ਰਿਤਸਰ ਦੇ ਲੋਕਾਂ ਨੂੰ ਸੁਰੱਖਿਅਤ ਵਸਤਾਂ ਮੁਹੱਈਆ ਕਰਵਾਉਣ ਦੇ
ਇਰਾਦੇ ਨਾਲ ਪੰਜਾਬ ਦੇ ਸਹਿਕਾਰੀ ਅਦਾਰੇ ਮਾਰਕਫੈਡ ਨੇ ਲੋਕਾਂ ਦੀ ਮੰਗ ‘ਤੇ ਘਰ-ਘਰ ਵਸਤਾਂ ਦੀ ਸਪਲਾਈ ਸ਼ੁਰੂ ਕਰ ਦਿੱਤੀ ਹੈ।ਮਾਰਕਫੈਡ ਦੇ ਜ਼ਿਲ੍ਹਾ ਮੈਨੇਜਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਏਸ਼ੀਆ ਦੇ ਸਭ ਤੋਂ ਵੱਡੇ ਸਹਿਕਾਰੀ ਅਦਾਰੇ ਤੋਂ ਕਰਿਆਨੇ ਦਾ ਸਮਾਨ ਜਿਵੇਂ ਕਿ ਖੰਡ, ਘਿਉ, ਦਾਲਾਂ, ਹਲਦੀ, ਅਚਾਰ, ਮੁਰੱਬੇ, ਸੌਸ ਆਦਿ ਵਸਤਾਂ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਦੀਆਂ ਹਦਾਇਤਾਂ ‘ਤੇ ਘਰ-ਘਰ ਪਹੁੰਚਾਉਣੇ ਸ਼ੁਰੂ ਕਰ ਦਿੱਤੇ ਗਏ ਹਨ।
ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਕ ਸਟੋਰ ਤੋਂ ਰਣਜੀਤ ਐਵੀਨਿਊ, ਗਰੀਨ ਐਵੀਨਿਊ, ਮੈਡੀਕਲ ਇਨਕਲੇਵ, ਫਤਿਹਗੜ੍ਹ ਚੂੜੀਆਂ ਰੋਡ ਅਤੇ ਅਜਨਾਲਾ ਰੋਡ ਉਤੇ ਵੱਸੀਆਂ ਕਾਲੋਨੀਆਂ ਵਿਚ ਵਸਤਾਂ ਸਪਲਾਈ ਕੀਤੀ ਜਾ ਰਹੀ ਹੈ ਅਤੇ ਦੂਸਰੇ ਸਟੋਰ ਤੋਂ ਪ੍ਰਤਾਪ ਨਗਰ, ਸੰਤ ਨਗਰ, ਸੁਲਤਾਨਵਿੰਡ ਰੋਡ, ਨਿਊ ਅੰਮ੍ਰਿਤਸਰ, ਰਜਿੰਦਰ ਨਗਰ ਤੇ ਜੀ.ਟੀ ਰੋਡ ਜਲੰਧਰ ਵਾਲੇ ਪਾਸੇ ਵੱਸੀਆਂ ਕਾਲੋਨੀਆਂ ਵਿਚ ਵਸਤਾਂ ਭੇਜੀਆਂ ਜਾ ਰਹੀਆਂ ਹਨ।ਉਨਾਂ ਕਿਹਾ ਕਿ ਉਕਤ ਇਲਾਕਿਆਂ ਦੇ ਵਾਸੀ ਫੋਨ ਨੰਬਰ 81465-25040 ਅਤੇ 83609-46880 ‘ਤੇ ਸੰਪਰਕ ਕਰਕੇ ਆਰਡਰ ਨੋਟ ਕਰਵਾ ਸਕਦੇ ਹਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media