ਐਸ.ਏ.ਐਸ ਨਗਰ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋੋ) – ਮੁੰਡੀ ਖਰੜ ਦੀ ਰਹਿਣ ਵਾਲੀ ਇਕ 78 ਸਾਲਾ ਮਹਿਲਾ ਜੋ ਕਿਸੇ ਹੋਰ ਬਿਮਾਰੀ ਨਾਲ ਪੀੜਤ ਸੀ, ਦੀ
ਮੌਤ ਹੋਣ ਤੋਂ ਬਾਅਦ ਕੋਰੋਨਾ ਵਾਇਰਸ ਲਈ ਰਿਪੋਰਟ ਪਾਜ਼ਟਿਵ ਪਾਈ ਗਈ। ਉਕਤ ਮਹਿਲਾ ਨੂੰ ਸਿਵਲ ਹਸਪਤਾਲ ਖਰੜ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ ਗਿਆ ਸੀ ਅਤੇ 7 ਅਪ੍ਰੈਲ 2020 ਨੂੰ ਉਸ ਦੀ ਮੌਤ ਹੋ ਗਈ ਸੀ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕਿਹਾ ਕਿ ਉਸ ਦੇ ਸਰੀਰ ਦਾ ਅੰਤਿਮ ਸੰਸਕਾਰ ਪ੍ਰੋਟੋਕੋਲ ਦੇ ਅਨੁਸਾਰ ਕੀਤਾ ਗਿਆ।ਉਹਨਾਂ ਆਖਿਆ ਕਿ ਮ੍ਰਿਤਕ ਮਹਿਲਾ ਦੇ ਮੁਢਲੇ ਸੰਪਰਕਾਂ ਦਾ ਪਤਾ ਲਗਾਇਆ ਗਿਆ ਹੈ ਅਤੇ ਨਮੂਨਾ ਲਏ ਜਾਣਗੇ।ਹੁਣ ਜਿਲ੍ਹੇ ਵਿੱਚ ਕੁੱਲ ਪਾਜ਼ਟਿਵ ਮਾਮਲਿਆਂ ਦੀ ਗਿਣਤੀ 2 ਮੌਤਾਂ ਦੇ ਨਾਲ 38 ‘ਤੇ ਪਹੁੰਚ ਗਈ। ਇਸ ਤੋਂ ਇਲਾਵਾ 5 ਮਰੀਗ਼ਾਂ ਦੇ ਠੀਕ ਹੋਣ ਨਾਲ ਹੁਣ ਐਕਟਿਵ ਕੇਸਾਂ ਦੀ ਗਿਣਤੀ 31 ਹੋ ਗਈ ਹੈ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media