ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਕੋਵਿਡ -19 ਤੋਂ ਬਚਾਅ ਲਈ 24 ਮਾਰਚ 2020 ਤੋਂ 21 ਦਿਨ ਦਾ ਚੱਲ ਰਿਹਾ ਲਾਕਡਾਊਨ ਵਧਾਉਣ ਦੇ ਚਰਚਿਆਂ ਤਹਿਤ ਉਡੀਸਾ ਤੇ ਪੰਜਾਬ ਤੋਂ ਬਾਅਦ ਅੱਜ ਮਹਾਰਾਸ਼ਟਰ ਅਤੇ ਪੱਛਮੀ ਬੰਗਾਲ ਵਿੱਚ ਵੀ ਲਾਕਡਾਊਨ 30 ਅਪ੍ਰੈਲ ਤੱਕ ਵਧਾ ਦਿੱਤਾ ਗਿਆ ਹੈ।ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵਲੋਂ ਇਹ ਐਲਾਨ ਕੀਤੇ ਗਏ।ਉਡੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ 9 ਅਪ੍ਰੈਲ ਨੂੰ ਲਾਕ ਡਾਊਨ ਵਧਾਉਣ ਦਾ ਐਲਾਨ ਕੀਤਾ ਸੀ।ਜਦਕਿ ਪੰਜਾਬ ਦੇ ਮੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 10 ਅਪ੍ਰੈਲ ਨੂੰ ਪੰਜਾਬ ਵਿੱਚ ਕਰਫਿਊ 30 ਅਪ੍ਰੈਲ ਤੱਕ ਵਧਾ ਦਿੱਤਾ ਗਿਆ ਸੀ।ਇਸੇ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਅੱਜ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੋਰੋਨਾ ਵਾਇਸ ਬਾਰੇ ਵੀਡੀਓ ਕਾਨਫਰੰਸ ਰਾਹੀਂ ਚਰਚਾ ਕੀਤੀ ਹੈ।ਜਿਸ ਦੌਰਾਨ ਮੁੱਖ ਮੰਤਰੀਆਂ ਵਲੋਂ ਲਾਕਡਾਊਨ ਵਧਾਉਣ ਦੀ ਲੋੜ ‘ਤੇ ਜ਼ੋਰ ਦਿੱਤਾ ਹੈ।
Check Also
ਸਫਾਈ ਮੁਹਿੰਮ ‘ਚ ਲੋਕਾਂ ਦੀ ਭਾਗੀਦਾਰੀ ਜਰੂਰੀ – ਵਿਧਾਇਕ ਡਾ: ਜਸਬੀਰ ਸਿੰਘ ਸੰਧੂ
ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਦੇ ਹਰ ਖੇਤਰ ਨੂੰ ਸਾਫ …