Wednesday, August 12, 2026

ਜਿਲੇ ‘ਚ ਕਰੋਨਾ ਵਾਇਰਸ ਦਾ ਕੋਈ ਪੋਜ਼ਟਿਵ ਮਰੀਜ਼ ਨਹੀਂ – ਸਿਵਲ ਸਰਜਨ

ਗੁਰਦਾਸਪੁਰ, 11 ਅਪਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਗੁਰਦਾਸਪੁਰ ਡਾ. ਕਿਸ਼ਨ ਚੰਦ ਨੇ ਕਿਹਾ ਹੈ ਕਿ ਜ਼ਿਲੇ ਅੰਦਰ ਕਰੋਨਾ ਵਾਇਰਸ ਦਾ ਕੋਈ Corona 1ਪੋਜ਼ਟਿਵ ਮਰੀਜ ਨਹੀਂ ਹੈ, ਪਰ ਸਾਵਧਾਨੀ ਵਜੋਂ ਸਾਨੂੰ ਸੁਚੇਤ ਹੋ ਕੇ ਰਹਿਣ ਦੀ ਜਰੂਰਤ ਹੈ।ਉਨਾਂ ਦੱਸਿਆ ਕਿ ਜਿਲੇ ਦੇ 38 ਸ਼ੱਕੀ ਮਰੀਜ਼ਾਂ ਵਿਚੋਂ 33 ਮਰੀਜਾਂ ਦੀ ਰਿਪੋਰਟ ਨੈਗਟਿਵ ਆਈ ਹੈ ਅਤੇ 5 ਦੀ ਰਿਪੋਰਟ ਆਉਣੀ ਬਾਕੀ ਹੈ।
               ਉਨਾਂ ਕਿਹਾ ਕਿ ਸਿਹਤ ਵਿਭਾਗ ਵਲੋ ਕਰੋਨਾ ਵਾਇਰਸ ਨਾਲ ਨਜਿੱਠਣ ਲਈ ਸਮੂਹ ਡਾਕਟਰ ਤੇ ਪੈਰਾ ਮੈਡੀਕਲ ਸਟਾਫ ਵਲੋਂ ਦਿਨ ਰਾਤ ਅਭਿਆਨ ਚਲਾਇਆ ਜਾ ਰਿਹਾ ਹੈ।ਲੋਕ ਕਰੋਨਾ ਵਾਇਰਸ ਤੋਂ ਘਬਰਾਉਣ ਨਾ ਸਗੋਂ ਇਸ ਪ੍ਰਤੀ ਸੁਚੇਤ ਹੋਣ।ਸਿਵਲ ਸਰਜਨ ਨੇ ਕਿਹਾ ਕਿ ਸ਼ੋਸਲ ਡਿਸਟੈਂਸ਼ ਨੂੰ ਮੈਨਟੇਨ ਕਰਕੇ ਮਾਸਕ ਲਾਜ਼ਮੀ ਤੋਰ ਤੇ ਲਗਾਇਆ ਜਾਵੇ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …