ਰੂਪਨਗਰ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਹੈ ਕਿ ਕਰੋਨਾ ਵਾਇਰਸ ਦੇ ਜ਼ਿਲ੍ਹੇ ਵਿੱਚ 55 ਸੈਪਲਾਂ ਵਿਚੋਂ
51 ਦੀ ਰਿਪੋਰਟ ਨੈਗਟਿਵ, 02 ਕੇਸ ਪੋਜ਼ਟਿਵ ਅਤੇ 02 ਦੀ ਰਿਪੋਰਟ ਪੈਡਿੰਗ ਹੈ। ਜ਼ਿਲ੍ਹਾ ਰੋਪੜ ਦੇ ਸਬ ਡਵੀਜ਼ਨ ਮੋਰਿੰਡਾ ਦੇ ਪਿੰਡ ਚਤਾਮਲੀ ਨਿਵਾਸੀ ਦੇ ਇੱਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ।ਇਹ ਪੋਜਟਿਵ ਕੇਸ ਚੰਡੀਗੜ੍ਹ ਵਿਖੇ ਹੀ ਗਿਣਿਆ ਕੀਤਾ ਗਿਆ ਹੈ।ਇਸ ਤਰ੍ਹਾਂ ਨਾਲ ਜ਼ਿਲ੍ਹੇ ਵਿੱਚ ਕੁੱਲ 02 ਕੇਸ ਹੀ ਪੋਜ਼ਟਿਵ ਹਨ, ਜਿਨ੍ਹਾਂ ਦਾ ਇਲਾਜ ਗਿਆਨ ਸਾਗਰ ਮੈਡੀਕਲ ਸੈਂਟਰ ਬਨੂੜ ਵਿਖੇ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਰਫਿਊ ਮਿਆਦ 30 ਅਪ੍ਰੈਲ ਤੱਕ ਵਧਾ ਦਿੱਤੀ ਗਈ ਹੈ। ਉਨ੍ਹਾ ਨੇ ਕਿਹਾ ਕਿ ਜ਼ਿਲ੍ਹਾ ਵਾਸੀ ਕਰਫਿਊ ਦੇ ਨਿਯਮਾਂ ਦੇ ਪਾਲਣ ਕਰਨ ਅਤੇ ਘਰਾਂ ਵਿੱਚ ਰਹਿ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਧਿਆਨ ਰੱਖਣ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media