ਨਾਭਾ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੁੱਡਾ ਦੇ ਮੁੱਖ ਪ੍ਰਬੰਧਕ ਸ੍ਰੀਮਤੀ ਸੁਰਭੀ ਮਲਿਕ ਆਈ.ਏ.ਐਸ ਨੇ ਕੋਰੋਨਾਵਾਇਰਸ ਦੇ ਮੱਦੇਨਜ਼ਰ ਲਗਾਏ ਗਏ ਕਰਫਿਊ

ਦੌਰਾਨ ਨਾਭਾ ਸਬ ਡਵੀਜ਼ਨ ਵਿਖੇ ਲੋਕਾਂ ਨੂੰ ਜਰੂਰੀ ਵਸਤਾਂ ਦੀ ਸਪਲਾਈ, ਲੋੜਵੰਦਾਂ ਨੂੰ ਮੁੱਢਲੀਆਂ ਸਹੂਲਤਾਂ ਤੇ ਵਸਤਾਂ ਮੁਹੱਈਆ ਕਰਵਾਉਣ ਸਮੇਤ ਕਰਫਿਊੂ ਦੀ ਸਥਿਤੀ ਸਬੰਧੀ ਸਮੀਖਿਆ ਕੀਤੀ।ਮੀਟਿੰਗ ਦੌਰਾਨ ਨਾਭਾ ਦੇ ਐਸ.ਡੀ.ਐਮ ਸੂਬਾ ਸਿੰਘ, ਡੀ.ਐਸ.ਪੀ ਵਰਿੰਦਰਜੀਤ ਸਿੰਘ ਥਿੰਦ, ਡੀ.ਐਫ.ਐਸ.ਓ ਸ੍ਰੀਮਤੀ ਡੇਜ਼ੀ ਖੋਸਲਾ ਸਮੇਤ ਕਈ ਹੋਰ ਅਧਿਕਾਰੀ ਵੀ ਮੌਜੂਦ ਸਨ।
ਸ੍ਰੀਮਤੀ ਸੁਰਬੀ ਮਲਿਕ ਨੇ ਦੱਸਿਆ ਕਿ ਸਬ ਡਵੀਜਨ ਨਾਭਾ ਵਿਖੇ ਦੁੱਧ, ਸਬਜ਼ੀਆਂ, ਕਰਿਆਨਾ, ਦਵਾਈਆਂ ਤੇ ਗੈਸ ਦੀ ਸਪਲਾਈ ਸਮੇਤ ਪ੍ਰਸ਼ਾਸਨ ਦੀ ਦੇਖ-ਰੇਖ ਹੇਠ ਨਾਭਾ ਤੇ ਭਾਦਸੋਂ ਵਿਖੇ ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਲੋੜਵੰਦਾਂ ਤੇ ਗਰੀਬਾਂ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ਦੀ ਵੀ ਸਮੀਖਿਆ ਕੀਤੀ ਅਤੇ ਇਸ `ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵਲੋਂ ਹੁਣ ਤੱਕ ਵੱਖ-ਵੱਖ ਸੰਸਥਾਵਾਂ, ਰੈਡ ਕਰਾਸ ਤੇ ਸਰਕਾਰ ਵਲੋਂ ਪ੍ਰਾਪਤ ਹੋਏ ਰਾਸ਼ਨ ਦੇ 5500 ਪੈਕਟ ਵੰਡੇ ਜਾ ਚੁੱਕੇ ਹਨ, ਜਦੋਂਕਿ ਤਕਰੀਬਨ 40 ਹਜ਼ਾਰ ਲੋਕਾਂ ਲਈ ਪੱਕੇ ਹੋਏ ਲੰਗਰ ਦੇ ਪੈਕਟ ਮੁਹਈਆ ਕਰਵਾਏ ਜਾ ਚੁੱਕੇ ਹਨ।ਪਿੱਛਲੇ ਕੁੱਝ ਦਿਨਾਂ ਤੋਂ ਨਾਭਾ ਸ਼ਹਿਰ ਅਤੇ ਇਸ ਦੀਆਂ ਬਾਹਰਲੀਆਂ ਕਲੋਨੀਆਂ ਸਮੇਤ 8000 ਲੋਕਾਂ ਨੂੰ ਰੋਜ਼ਾਨਾ ਪੱਕਿਆ ਹੋਇਆ ਲੰਗਰ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ।ਐਸ.ਡੀ.ਐਮ ਸੂਬਾ ਸਿੰਘ ਨੇ ਦੱਸਿਆ ਕਿ ਸਬ ਡਵੀਜਨ ਦੇ ਸਥਾਪਿਤ ਕੀਤੇ ਗਏ ਕੰਟਰੋਲ ਰੂਮ ਦਾ ਨੰਬਰ 01765-220654 ਹੈ, ਇਸ `ਤੇ 1 ਅਪ੍ਰੈਲ ਤੋਂ ਅੱਜ ਤੱਕ ਆਈਆਂ 170 ਕਾਲਾਂ ਵਿੱਚੋਂ ਜ਼ਿਆਦਾਤਰ ਦਾ ਹੱਲ ਕਰਵਾ ਦਿੱਤਾ ਗਿਆ ਹੈ।
Punjab Post Daily Online Newspaper & Print Media