Friday, October 16, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਦੀ ਅਧਿਆਪਕਾ 32 ਸਾਲ ਦੀ ਸੇਵਾ ਉਪਰੰਤ ਸੇਵਾਮੁਕਤ

PPN07101423

ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ ਬਿਊਰੋ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਪ੍ਰੀੁਪ੍ਰਾਇਮਰੀ ਸੈਕਸ਼ਨ ਦੀ ਅਧਿਆਪਕਾ ਸ਼੍ਰੀਮਤੀ ਗੁਰਸ਼ਰਨ ਕੌਰ ਸੋਈਣ ਦੀ ਸੇਵਾਮੁਕਤੀ ਦੇ ਮੌਕੇ ਤੇ ਇੱਕ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸ਼੍ਰੀਮਤੀ ਗੁਰਸ਼ਰਨ ਕੌਰ ਪਿਛਲੇ 32 ਸਾਲਾਂ ਤੋਂ ਇਸ ਸਕੂਲ ਵਿੱਚ ਪ੍ਰੀੁਪ੍ਰਾਇਮਰੀ ਸੈਕਸ਼ਨ ਦੇ ਅਧਿਆਪਕ ਵਜੋਂ ਸੇਵਾ ਨਿਭਾ ਰਹੇ ਸਨ। ਵਿਦਿਆਰਥੀਆਂ ਅਤੇ ਅਧਿਆਪਕਾਂ ਵਿੱਚ ਹਰਮਨਪਿਆਰੀ ਅਧਿਆਪਕਾ ਦੀ ਸੇਵਾ ਮੁਕਤੀ ਦੇ ਮੌਕੇ ਤੇ ਬੱਚਿਆਂ ਅਤੇ ਉਨਾਂ ਦੇ ਅਧਿਆਪਕ ਸਾਥੀਆਂ ਵੱਲੋਂ ਭਰੇ ਮਨ ਨਾਲ ਉਹਨਾਂ ਨੂੰ ਅਲਵਿਦਾ ਆਖਿਆ ਗਿਆ। ਸਕੂਲ ਦੇ ਮੈਂਬਰ ਇੰਚਾਰਜ ਸz. ਹਰਮਿੰਦਰ ਸਿੰਘ, ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ, ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ, ਸ਼੍ਰੀਮਤੀ ਰੇਣੂ ਆਹੂਜਾ ਅਤੇ ਸੁਪਰਵਾਈਜ਼ਰ ਸ਼੍ਰੀਮਤੀ ਕਿਰਨਜੋਤ ਕੌਰ ਨੇ ਸ਼੍ਰੀਮਤੀ ਗੁਰਸ਼ਰਨ ਕੌਰ ਨੂੰ ਯਾਦਗਾਰੀ ਉਪਹਾਰ ਭੇਂਟ ਕਰਕੇ ਸਨਮਾਨਿਤ ਕੀਤਾ। ਉਹਨਾਂ ਸ਼੍ਰੀਮਤੀ ਗੁਰਸ਼ਰਨ ਕੌਰ ਨੂੰ ਸੇਵਾ ਮੁਕਤੀ ਉਪਰੰਤ ਖੁਸ਼ਹਾਲੀ ਅਤੇ ਤੰਦਰੁਸਤੀ ਭਰਪੂਰ ਜੀਵਨ ਲਈ ਸ਼ੁਭਕਾਮਨਾਵਾਂ ਭੇਂਟ ਕੀਤੀਆਂ। ਵਿਦਾਇਗੀ ਸਮਾਰੋਹ ਵਿੱਚ ਮੁੱਖ ਅਧਿਆਪਕਾਵਾਂ ਸ਼੍ਰੀਮਤੀ ਸ਼੍ਰੀਮਤੀ ਨਿਸ਼ਚਿੰਤ ਕਾਹਲੋਂ, ਸੁਪਰਵਾਈਜ਼ਰ ਸ਼੍ਰੀਮਤੀ ਮੰਜੂ, ਸ਼੍ਰੀਮਤੀ ਰਵਿੰਦਰ ਕੌਰ, ਸ਼੍ਰੀਮਤੀ ਅੰਮ੍ਰਿਤਪਾਲ ਕੌਰ ਅਤੇ ਹੋਰ ਅਧਿਆਪਕ ਸਾਹਿਬਾਨ ਸ਼ਾਮਲ ਸਨ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply