Saturday, September 19, 2026

ਕੋਰੋਨਾ ਖਿਲਾਫ ਜਾਰੀ ਲੜਾਈ ਕੋਤਾਹੀ ਬਰਦਾਸ਼ਤ ਨਹੀਂ – ਵੇਰਕਾ, ਔਜਲਾ, ਬੁਲਾਰੀਆ

ਪਹਿਲੇ ਦੌਰ ‘ਚ ਸ਼ਹੀਦ ਊਧਮ ਸਿੰਘ ਨਗਰ ਤੇ ਰੈੱ ਜੋਨ ਖੇਤਰਾਂ ਦੀ ਹੋਵੇਗੀ ਸਕਰੀਨਿੰਗ
ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਵਿਸ਼ਵ ਪੱਧਰੀ ਮਹਾਂਮਾਰੀ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਜ਼ਿਲ੍ਹਾ ਅੰਮ੍ਰਿਤਸਰ ਤੇ ਆਸ-ਪਾਸ ਦੇ ਖੇਤਰਾਂ PPNJ1204202001ਵਿੱਚ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪੱਧਰੀ ਮੀਟਿੰਗ ਵਿੱਚ ਪੂਰੇ ਸ਼ਹਿਰ ਨੂੰ ਸੈਨੇਟਾਈਜ ਕਰਨ ਦਾ ਫੈਸਲਾ ਕੀਤਾ ਗਿਆ ਹੈ।
                ਸੂਬੇ ਦੇ ਕੈਬਨਿਟ ਮੰਤਰੀ ਦਾ ਰੁਤਬਾ ਹਾਸਿਲ ਡਾ: ਰਾਜ ਕੁਮਾਰ ਵੇਰਕਾ, ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਇੰਦਰਬੀਰ ਸਿੰਘ ਬੁਲਾਰੀਆ ਦੀ ਸਾਂਝੀ ਅਗਵਾਈ ਹੇਠ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਹਾਜਰ ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ ਸੰਦੀਪ ਸਿੰਘ ਸੰਧੂ, ਮੇਅਰ ਕਰਮਜੀਤ ਸਿੰਘ ਰਿੰਟੂ, ਚੇਅਰਮੈਨ ਨਗਰ ਸੁਧਾਰ ਟਰੱਸਟ ਦਿਨੇਸ਼ ਬੱਸੀ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿਲੋਂ, ਸਿਵਲ ਸਰਜਨ, ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਮੈਂਬਰਾਂ ਤੇ ਹੋਰ ਪ੍ਰਸਾਸ਼ਨਿਕ ਅਧਿਕਾਰੀਆਂ ਵਲੋਂ ਕੋਰੋਨਾ ਵਾਇਰਸ ਦੇ ਗਲੋਬਲ ਤੱਥਾਂ ਨੂੰ ਦੇਖਦਿਆਂ ਪੂਰੇ ਸ਼ਹਿਰ ਨੂੰ ਸੈਨੇਟਾਈਜ਼ ਕਰਨ ਦਾ ਫੈਸਲਾ ਕੀਤਾ ਗਿਆ।
                ਡਾ: ਵੇਰਕਾ, ਔਜਲਾ ਤੇ ਬੁਲਾਰੀਆ ਨੇ ਕਿਹਾ ਕਿ ਕੋਰੋਨਾ ਖਿਲਾਫ ਜਾਰੀ ਜੰਗ ਵਿੱਚ ਕਿਸੇ ਵੀ ਕੁਤਾਹੀ ਨੂੰ ਕਿਸੇ ਵੀ ਕੀਮਤ ਤ’ ਬਰਦਾਸ਼ਿਤ ਨਹੀਂ ਕੀਤਾ ਜਾਵੇਗਾ।ਉਨਾਂ ਦੱਸਿਆ ਕਿ ਪਹਿਲੇ ਪੜਾਅ ਤਹਿਤ ਸ਼ਹਿਰ ਨਗਰ ਨਿਗਮ ਦੇ ਉਪਰਾਲੇ ਤਹਿਤ ਅੰਦਰਲੇ ਰੈਡ ਜੋਨ ਐਲਾਨੇ ਗਏ ਇਲਾਕਿਆਂ ਤੇ ਸ਼ਹੀਦ ਊਧਮ ਸਿੰਘ ਨਗਰ ਦੇ ਵਾਸੀਆਂ ਦੀ ਪੂਰੀ ਤਰਾਂ ਸਕਰੀਨਿੰਗ ਕਰਕੇ ਜਰੂਰਤ ਅਨੁਸਾਰ ਉਨ੍ਹਾਂ ਨੂੰ ਹਸਪਤਾਲ ਤੇ ਹੋਰਨਾਂ ਥਾਵਾਂ ‘ਤੇ ਸਿਹਤ ਸਹੂਲਤਾਂ ਦਿੱਤੀਆਂ ਜਾਣਗੀਆਂ ਤੇ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਇਲਾਕੇ ਨੂੰ ਸੀਲ ਵੀ ਕੀਤਾ ਜਾ ਸਕਦਾ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਸਦਕਾ ਸੂਬਾ ਸਰਕਾਰ ਵਲੋਂ ਵੱਖ ਵੱਖ ਥਾਵਾਂ ਦੀ ਸਨਾਖਤ ਕਰਕੇ ਮੋਨੀਟਰਿੰਗ ਦੌਰਾਨ ਲੋੜਵੰਦ ਲੋਕਾਂ ਨੂੰ ਉਥੇ ਰੱਖ ਕੇ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।ਆਗੂਆਂ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਇਸ ਬਿਮਾਰੀ ਦਾ ਅਜੇ ਤਕ ਕੋਈ ਇਲਾਜ਼ ਨਹੀਂ ਮਿਲਿਆ ਤੇ ਇਸ ਦੇ ਪ੍ਰਭਾਵ ਨੂੰ ਦਾ ਟਾਕਰਾ ਸਿਰਫ ਸੋਸ਼ਲ ਡਿਸਟੈਸਿੰਗ ਅਤੇ ਘਰਾਂ ਅੰਦਰ ਰਹਿ ਕੇ ਹੀ ਕੀਤਾ ਜਾ ਸਕਦਾ ਹੈ।
                    ਇਥੇ ਇਹ ਦੱਸਣਯੋਗ ਹੈ ਕਿ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਪਰਿਵਾਰ ਵਲੋਂ ਆਪਣੀ ਜੇਬ ਵਿਚੋਂ ਪਹਿਲਾਂ ਤੋਂ ਹੀ ਦਿਹਾਤੀ ਖੇਤਰਾਂ ਵਿੱਚ ਸੋਡੀਅਮ ਕੋਲੋਰਾਈਟ ਦਾ ਸਪਰੇਅ ਕਰਵਾ ਕੇ ਕੋਰੋਨਾ ਵਾਇਰਸ ਖਿਲਾਫ ਜਾਰੀ ਹੈ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …