ਸੰਗਰੂਰ, 12 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਕੋਵਿਡ-19 ਦੀ ਰੋਕਥਾਮ ਲਈ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆਂ ਅਤੇ ਜਨਤਕ ਸੁਰੱਖਿਆ ਦੇ
ਮੱਦੇਨਜ਼ਰ ਜ਼ਿਲ੍ਹੇ ਦੀ ਹੱਦ ਵਿੱਚ ਹਰ ਵਿਅਕਤੀ ਲਈ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ।ਜ਼ਿਲ੍ਹਾ ਮੈਜਿਸਟ੍ਰੇਟ ਘਨਸ਼ਿਆਮ ਥੋਰੀ ਨੇ ਜਾਰੀ ਹੁਕਮਾਂ ਵਿੱਚ ਕਿਹਾ ਕਿ ਹਰ ਵਿਅਕਤੀ ਆਪਣੇ ਘਰ ਰਹੇ ਅਤੇ ਜੋ ਵਿਅਕਤੀ ਆਪਣੇ ਘਰ ਤੋਂ ਕਿਸੇ ਐਮਰਜੈਂਸੀ ਕਾਰਨ ਬਾਹਰ ਜਾਂਦਾ ਹੈ ਤਾਂ ਉਸ ਦਾ ਮਾਸਕ ਪਾਉਣਾ ਲਾਜ਼ਮੀ ਹੈ।
ਉਨਾਂ ਕਿਹਾ ਕਿ ਹਰ ਵਿਅਕਤੀ ਲਈ ਕਿਸੇ ਜਨਤਕ ਸਥਾਨ, ਗਲੀਆਂ, ਹਸਪਤਾਲ, ਦਫ਼ਤਰ, ਮਾਰਕੀਟ, ਕਾਰਖਾਨੇ ਆਦਿ ਵਿੱਚ ਜਾਣ ਸਮੇਂ ਟ੍ਰਿਪਲ ਲੇਅਰ ਮਾਸਕ ਜਾਂ ਸੂਤੀ ਕੱਪੜੇ ਦਾ ਮਾਸਕ ਪਹਿਨਣਾ ਜ਼ਰੂਰੀ ਹੈ।ਕਿਸੇ ਵੀ ਤਰ੍ਹਾਂ ਦੇ ਵਾਹਨ ਵਿਚ ਸਫ਼ਰ ਕਰਨ ਸਮੇਂ ਵੀ ਇਹ ਮਾਸਕ ਪਾਉਣਾ ਲਾਜ਼ਮੀ ਹੈ।ਘਰ ਵਿਚ ਸੂਤੀ ਕੱਪੜੇ ਤੋਂ ਤਿਆਰ ਕੀਤਾ ਮਾਸਕ ਰੋਜ਼ਾਨਾ ਸਾਬਣ ਜਾਂ ਡਿਟਰਜੈਂਟ ਨਾਲ ਧੋ ਕੇ ਦੁਬਾਰਾ ਵਰਤਿਆ ਜਾ ਸਕਦਾ ਹੈ।ਜੇ ਮਾਸਕ ਨਹੀਂ ਹੈ ਤਾਂ ਦੂਹਰਾ ਕੀਤਾ ਰੁਮਾਲ, ਪਰਨਾ ਅਤੇ ਔਰਤਾਂ ਵਲੋਂ ਦੂਹਰੀ ਪਰਤ ਦੇ ਦੁਪੱਟੇ ਜਾਂ ਚੁੰਨੀ ਦੀ ਵਰਤੋਂ ਕੀਤੀ ਜਾ ਸਕਦੀ ਹੈ।
Punjab Post Daily Online Newspaper & Print Media