Friday, August 28, 2026

ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਸੈਕਟਰ ਅਫ਼ਸਰ ਤਾਇਨਾਤ

ਨਿਗਰਾਨ ਅਧਿਕਾਰੀਆਂ ਨਾਲ ਰੱਖਣਗੇ ਤਾਲਮੇਲ

ਸੰਗਰੂਰ, 12 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਹਾੜ੍ਹੀ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਸੰਗਰੂਰ ਵਿਚ ਕਣਕ ਦੀ ਖਰੀਦ ਲਈ 206 ਕੇਂਦਰ ਸਥਾਪਤ Wheat Aਕੀਤੇ ਗਏ ਹਨ ਜਿੰਨ੍ਹਾਂ ਵਿਚ 15 ਅਪ੍ਰੈਲ ਤੋਂ 15 ਮਈ ਤੱਕ ਕਣਕ ਦੀ ਖਰੀਦ ਕੀਤੀ ਜਾਵੇਗੀ। ਇਸ ਸਬੰਧੀ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਇੰਨ੍ਹਾਂ ਖਰੀਦ ਕੇਂਦਰਾਂ ਤੇ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਸੈਕਟਰ ਅਫ਼ਸਰ ਤਾਇਨਾਤ ਕੀਤੇ ਗਏ ਹਨ ਜੋ ਕਿ ਕਿਸੇ ਵੀ ਸਮੱਸਿਆ ਦੀ ਸਥਿਤੀ ਵਿਚ ਸਬੰਧਤ ਉੱਪ ਮੰਡਲ ਮੈਜਿਸਟਰੇਟ ਨਾਲ ਤਾਲਮੇਲ ਕਰਨਗੇ। ਥੋਰੀ ਨੇ ਦੱਸਿਆ ਕਿ ਖਰੀਦ ਪ੍ਰਬੰਧਾਂ ਦੀ ਸਮੁੱਚੀ ਨਿਗਰਾਨੀ ਵਧੀਕ ਡਿਪਟੀ ਕਮਿਸ਼ਨਰ (ਜ) ਕਰਨਗੇ ਅਤੇ ਸਬੰਧਤ ਐਸ.ਡੀ.ਐਮ ਆਪਣੇ ਅਧਿਕਾਰ ਖੇਤਰ ਵਿਚ ਖਰੀਦ ਪ੍ਰਬੰਧਾਂ ਦੇ ਇੰਚਾਰਜ ਹੋਣਗੇ।
               ਥੋਰੀ ਨੇ ਦੱਸਿਆ ਕਿ ਖਰੀਦ ਪ੍ਰਬੰਧਾਂ ਦੇ ਸੁਚੱਜੇ ਪ੍ਰਬੰਧਾਂ ਲਈ ਉੱਪ ਮੰਡਲ ਮੈਜਿਸਟਰੇਟ ਪੱਧਰ ‘ਤੇ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ ਜਿੱਥੇ ਕਿ ਰਾਜੇਸ਼ ਤ੍ਰਿਪਾਠੀ ਵਧੀਕ ਡਿਪਟੀ ਕਮਿਸ਼ਨਰ, ਸੰਗਰੂਰ ਸੰਪਰਕ ਨੰ: 946382183101672234362, ਬਬਨਦੀਪ ਸਿੰਘ ਵਾਲੀਆ ਉੱਪ ਮੰਡਲ ਮੈਜਿਸਟਰੇਟ, ਸੰਗਰੂਰ  988869814001672234260, ਕਾਲਾ ਰਾਮ ਕਾਂਸਲ ਉੱਪ ਮੰਡਲ ਮੈਜਿਸਟਰੇਟ, ਮੂਨਕ 941712428401676276654 ਕਾਲਾ ਰਾਮ ਕਾਂਸਲ ਉਪ ਮੰਡਲ ਮੈਜਿਸਟਰੇਟ ਲਹਿਰਾ 9417124284,01676272125 ), ਸ੍ਰੀਮਤੀ ਮਨਜੀਤ ਕੌਰ ਉੱਪ ਮੰਡਲ ਮੈਜਿਸਟਰੇਟ, ਸੁਨਾਮ ਊਧਮ ਸਿੰਘ ਵਾਲਾ  985592032001672234260), ਲਤੀਫ਼ ਅਹਿਮਦ ਉੱਪ ਮੰਡਲ ਮੈਜਿਸਟਰੇਟ, ਧੂਰੀ ਨਾਲ 941705519801675220561, ਵਿਕਰਮਜੀਤ ਸਿੰਘ ਪਾਂਥੇ ਉੱਪ ਮੰਡਲ ਮੈਜਿਸਟਰੇਟ, ਅਹਿਮਦਗੜ੍ਹ 843760121201675241111), ਵਿਕਰਮਜੀਤ ਸਿੰਘ ਪਾਂਥੇ ਉੱਪ ਮੰਡਲ ਮੈਜਿਸਟਰੇਟ, ਮਾਲੇਰਕੋਟਲਾ 843760121201675253025), ਅੰਕੁਰ ਮਹਿੰਦਰੂ, ਉੱਪ ਮੰਡਲ ਮੈਜਿਸਟਰੇਟ, ਭਵਾਨੀਗੜ੍ਹ 9888380168,9023657060), ਮਨਜੀਤ ਸਿੰਘ ਚੀਮਾ ਉੱਪ ਮੰਡਲ ਮੈਜਿਸਟਰੇਟ, 854499292801675220561) ਅਤੇ ਤਰਵਿੰਦਰ ਸਿੰਘ ਚੋਪੜਾ, ਜ਼ਿਲ੍ਹਾ ਕੰਟਰੋਲਰ, ਖੁਰਾਕ ਤੇ ਸਿਵਲ ਸਪਲਾਈਜ਼ 987694685401672234051 ਨੂੰ ਨਿਗਰਾਨ ਅਧਿਕਾਰੀ ਲਾਇਆ ਗਿਆ ਹੈ।

 

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …