ਸੰਗਰੂਰ, 12 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਲੈਫ਼ਟੀਨੈਂਟ ਜਨਰਲ ਟੀ.ਐਸ ਸ਼ੇਰਗਿਲ (ਪੀ.ਵੀ.ਐਸ.ਐਮ), ਸੀਨੀਅਰ ਵਾਇਸ ਚੇਅਰਮੈਨ ਜੀ.ਓ.ਜੀ
ਅਤੇ ਮੁੱਖ ਮੰਤਰੀ ਪੰਜਾਬ ਦੇ ਮੁੱਖ ਸਲਾਹਕਾਰ ਨੇ ਦੱਸਿਆ ਹੈ ਕਿ ਖੁਸ਼ਹਾਲੀ ਦੇ ਰਾਖੇ ਕੋਵਿਡ-19 ਖਿਲਾਫ ਵਿੱਢੀ ਜੰਗ ਵਿਚ ਅਹਿਮ ਭੂਮਿਕਾ ਨਿਭਾਅ ਰਹੇ ਹਨ।ਉਨ੍ਹਾਂ ਕਿਹਾ ਕਿ ਅਗਾਮੀ ਕਣਕ ਦੇ ਮੰਡੀਕਰਨ ਅਤੇ ਹੋਰ ਰਾਹਤ ਕਾਰਜ ਵਿਚ ਵੀ ਖੁਸ਼ਹਾਲੀ ਦੇ ਰਾਖਿਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ।ਉਨ੍ਹਾਂ ਅੱਜ ਇੱਥੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਐਸ.ਐਸ.ਪੀ ਡਾ. ਸੰਦੀਪ ਗਰਗ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੋਰੋਨਾਵਾਇਰਸ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਵੀ ਲਿਆ।
ਇਸ ਮੌਕੇ ਲੈਫ. ਜਨਰਲ ਟੀ.ਐਸ ਸ਼ੇਰਗਿੱਲ ਨੇ ਦੱਸਿਆ ਕਿ ਕਣਕ ਦੀ ਵਾਢੀ ਅਤੇ ਇਸ ਦੇ ਮੰਡੀਕਰਨ ਦੌਰਾਨ ਸਾਡੇ ਕਿਸਾਨ ਵੀਰਾਂ ਨੂੰ ਕੋਈ ਮੁਸ਼ਕਿਲ ਨਾ ਆਵੇ ਇਸ ਲਈ ਖੁਸ਼ਹਾਲੀ ਦੇ ਰਾਖੇ ਪਿੰਡਾਂ ਵਿਚ ਪੂਰੀ ਚੌਕਸੀ ਰੱਖਣਗੇ ਅਤੇ ਜੇਕਰ ਲੋਕਾਂ ਦੀ ਕੋਈ ਮੁਸ਼ਕਿਲ ਹੋਵੇਗੀ ਤਾਂ ਤੁਰੰਤ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਉਣਗੇ ਤਾਂ ਜੋ ਬਿਨਾਂ ਦੇਰੀ ਕਿਸਾਨਾਂ ਦੀਆਂ ਮੁਸਕਿਲਾਂ ਦਾ ਹੱਲ ਹੋ ਸਕੇ।ਉਨ੍ਹਾਂ ਨੇ ਕਿਹਾ ਕਿ ਕੋਵਿਡ 19 ਸਾਡੇ ਸਭ ਲਈ ਇਕ ਚੁਣੌਤੀ ਹੈ ਅਤੇ ਅਸੀਂ ਚੜ੍ਹਦੀਕਲਾ ਅਤੇ ਜਿੱਤ ਦਾ ਜਜ਼ਬਾ ਮਨ ਵਿਚ ਲੈ ਕੇ ਇਸ ਤੇ ਫਤਿਹ ਪਾਉਣੀ ਹੈ।
ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ 2 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ ਹੈ।ਐਸ.ਐਸ.ਪੀ ਡਾ. ਸੰਦੀਪ ਗਰਗ ਨੇ ਦੱਸਿਆ ਕਿ ਕਰਫਿਊ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਅਫ਼ਵਾਹਾਂ ਫੈਲਾਉਣ ਵਾਲੇ ਲੋਕਾਂ ਵਿਰੁੱਧ ਵੀ ਤੁਰੰਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media