Wednesday, April 15, 2026

ਬਲਬੀਰ ਸਿੰਘ ਸਿੱਧੂ ਵਲੋਂ ਪਟਿਆਲਾ ਸਬਜ਼ੀ ਮੰਡੀ ਵਿਖੇ ਪੁਲਿਸ ਮੁਲਾਜ਼ਮਾਂ `ਤੇ ਹੋਏ ਹਮਲੇ ਦੀ ਨਿੰਦਾ

ਚੰਡੀਗੜ੍ਹ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਐਤਵਾਰ ਨੂੰ ਪਟਿਆਲਾ ਦੀ ਸਬਜ਼ੀ ਮੰਡੀ ਵਿਖੇ Balbir Sidhuਕਰਫਿਊ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਚੌਕੀ `ਤੇ ਤਾਇਨਾਤ ਪੁਲਿਸ ਅਧਿਕਾਰੀਆਂ `ਤੇ ਹੋਏ “ਵਹਿਸ਼ੀ ਹਮਲੇ” ਦੀ ਨਿਖੇਧੀ ਕੀਤੀ ਹੈ।
          ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਾਡੇ ਪੁਲਿਸ ਅਧਿਕਾਰੀਆਂ ਦੇ ਨਾਲ ਪੂਰੀ ਇਕਜੁੱਟਤਾ ਨਾਲ ਖੜ੍ਹੀ ਹੈ, ਜੋ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਾਡੀ ਸੁਰੱਖਿਆ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਇਹ ਹਮਲੇ ਕੁੱਝ ਸਮਾਜਿਕ ਅਨਸਰਾਂ ਵਲੋਂ ਸਾਡੇ ਪੁਲਿਸ ਅਧਿਕਾਰੀਆਂ `ਤੇ ਅਣਮਨੁੱਖੀ ਹਿੰਸਾ ਨੂੰ ਦਰਸਾਉਂਦਾ ਹੈ, ਜਦੋਂ ਕਿ ਪੁਲਿਸ ਅਧਿਕਾਰੀ ਸਮਾਜਿਕ ਦੂਰੀ ਅਤੇ ਕਰਫਿਊ ਨੂੰ ਯਕੀਨੀ ਬਣਾਉਣ ਲਈ ਆਪਣਾ ਫਰਜ਼ ਨਿਭਾਅ ਰਹੇ ਸਨ।ਪੁਲਿਸ ਅਧਿਕਾਰੀਆਂ ਨੂੰ ਗੰਭੀਰ ਰੂਪ ਵਿਚ ਜ਼ਖਮੀ ਹੋਣ ਕਾਰਨ ਤੁਰੰਤ ਐਮਰਜੈਂਸੀ ਸਰਜਰੀ ਲਈ ਹਸਪਤਾਲ ਲਿਜਾਇਆ ਗਿਆ।
              ਸਿਹਤ ਮੰਤਰੀ ਨੇ ਕਿਹਾ ਕਿ ਹਿੰਸਾ ਦੀ ਇਹ ਘਿਨਾਉਣੀ ਕਾਰਵਾਈ, ਜੋ ਕਿ ਵਿਸ਼ੇਸ਼ ਤੌਰ `ਤੇ ਪੁਲਿਸ ਅਧਿਕਾਰੀਆਂ ਵਿਰੁੱਧ ਕੀਤੀ ਗਈ, ਜਿਸ ਵਿਚ ਕਈ ਪੁਲਿਸ ਅਧਿਕਾਰੀ ਬਹੁਤ ਗੰਭੀਰ ਜ਼ਖਮੀ ਹੋਏ, ਪੂਰੀ ਤਰ੍ਹਾਂ ਗ਼ੈਰ ਮਨੁੱਖੀ ਅਸਹਿਣਯੋਗ ਹੈ ਅਤੇ ਅਜਿਹੀ ਕੋਈ ਵੀ ਕਾਰਵਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
             ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਖ਼ਤਰੇ ਦੇ ਮੱਦੇਨਜ਼ਰ ਜਦੋਂ ਲਗਭਗ ਸਾਰਾ ਸੰਸਾਰ ਮਨੁੱਖਾਂ ਨੂੰ ਬਚਾਉਣ ਲਈ ਵਾਇਰਸ ਦੀ ਲੜੀ ਨੂੰ ਤੋੜਨ ਦੀ ਲੜ ਰਿਹਾ ਹੈ, ਤਾਂ ਪੁਲਿਸ ਅਤੇ ਸਿਹਤ ਵਿਭਾਗ ਆਪਣੀ ਡਿਊਟੀ ਦੌਰਾਨ ਇਨਫੈਕਸ਼ਨ ਹੋਣ ਦੀ ਵੱਡੀ ਸੰਭਾਵਨਾ ਦੇ ਬਾਵਜ਼ੂਦ ਜੋਖਮ ਉਠਾਉਂਦੇ ਹੋਏ ਹਰ ਕਿਸਮ ਦੇ ਮਸਲਿਆਂ ਨਾਲ ਨਜਿੱਠਣ ਲਈ ਮੋਹਰਲੀ ਕਤਾਰ ਵਿਚ ਡਟੇ ਹੋਏ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਪ੍ਰਮੁੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਟਾਫ ਜ਼ੋਰਦਾਰ ਢੰਗ ਨਾਲ ਆਪਣੇ ਫਰਜ਼ ਨਿਭਾਅ ਰਹੇ ਹਨ ਤੇ ਪੂਰੇ ਦੇਸ਼ ਲਈ ਮਿਸਾਲ ਬਣ ਕੇ ਉਭਰੇ ਹਨ।ਇਹ ਸਾਰੇ ਵਧਾਈ ਦੇ ਪਾਤਰ ਹਨ ਤੇ ਇਨ੍ਹਾਂ ਦੇ ਕਾਰਜ ਸ਼ਲਾਘਾਯੋਗ ਹਨ ।
            ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੀ.ਜੀ.ਪੀ, ਪੰਜਾਬ ਨੂੰ ਤਾਲਾਬੰਦੀ ਨੂੰ ਸਖਤੀ ਨਾਲ ਲਾਗੂ ਕਰਵਾਉਣ ਸਬੰਧੀ ਨਿਰਦੇਸ਼ ਦਿੱਤੇ ਹਨ।ਉਨ੍ਹਾਂ ਕਿਹਾ ਕਿ ਇਸ ਘਟਨਾ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਹੈ ਅਤੇ ਤਾਲਾਬੰਦੀ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …