ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁ. ਬਾਬਾ ਅਟੱਲ ਰਾਏ ਸਾਹਿਬ ਵਿਖੇ ਜਲੌ ਸਜਾਏ
ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 399ਵੇਂ ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ
ਕਮੇਟੀ ਵੱਲੋਂ ਇਥੇ ਸਥਿਤ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਭਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਦੱਸਣਯੋਗ ਹੈ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਮਾਗਮ ਬਿਲਕੁੱਲ ਸਾਦਾ ਢੰਗ ਨਾਲ ਸਜਾਏ ਗਏ।ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਅਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।
ਸਮਾਗਮ ਸਮੇਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੰਗਤ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੁਨੇਹਾ ਦਿੱਤਾ ਅਤੇ ਮਨੁੱਖਤਾ ਦੇ ਸੰਕਟ ਵਿੱਚੋਂ ਗੁਰੂ ਸਾਹਿਬ ਦੀ ਕਿਰਪਾ ਨਾਲ ਜਲਦ ਨਿਕਲਣ ਦੀ ਆਸ ਪ੍ਰਗਟਾਈ।
ਇਸੇ ਦੌਰਾਨ ਪ੍ਰਕਾਸ਼ ਪੁਰਬ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਜਲੌ ਵੀ ਸਜਾਏ ਗਏ।ਸਮਗਾਮ ਸਮੇਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਮਹਿਤਾ, ਭਾਈ ਅਜਾਇਬ ਸਿੰਘ ਅਭਿਆਸੀ, ਅਮਰਜੀਤ ਸਿੰਘ ਭਲਾਈਪੁਰ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ, ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾਂ, ਸਕੱਤਰ ਸਿੰਘ, ਮੈਨੇਜਰ ਮੁਖਤਾਰ ਸਿੰਘ, ਦਰਸ਼ਨ ਸਿੰਘ ਪੀ.ਏ, ਰਾਜਿੰਦਰ ਸਿੰਘ ਰੂਬੀ, ਗੁਰਾ ਸਿੰਘ, ਬਾਬਾ ਸਤਨਾਮ ਸਿੰਘ, ਬਾਬਾ ਸੁੱਚਾ ਸਿੰਘ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media