Tuesday, July 14, 2026

ਵਿਸਾਖੀ ਦੇ ਪਵਿੱਤਰ ਦਿਹਾੜਾ ਘਰ ਵਿੱਚ ਰਹਿ ਕੇ ਮਨਾਇਆ ਜਾਵੇ – ਡਿਪਟੀ ਕਮਿਸ਼ਨਰ

ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਭਾਰੀ ਇਕੱਠਾਂ ਤੋਂ ਕੀਤਾ ਜਾਵੇ ਗੁਰੇਜ਼

ਪਠਾਨਕੋਟ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ Gurpreet Khehra DCਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਘਰ ਵਿੱਚ ਹੀ ਰਹਿ ਕੇ ਮਨਾਇਆ ਜਾਵੇ।ਉਨਾਂ ਕਿਹਾ ਕਿ ਇਹ ਫ਼ੈਸਲਾ ਕੌਮਾਂਤਰੀ ਪੱਧਰ ’ਤੇ ਆਪਣੇ ਪੈਰ ਪਸਾਰ ਚੁੱਕੀ ਕਰੋਨਾ ਵਾਇਰਸ ਦੀ ਬਿਮਾਰੀ ਨੂੰ ਨੱਥ ਪਾਉਣ ਲਈ ਆਪਸੀ ਦੂਰੀ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਕੀਤਾ ਗਿਆ ਹੈ।
              ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ 14 ਅਪ੍ਰੈਲ 2020 ਨੂੰ ਜ਼ਿਲ੍ਹੇ ਵਿੱਚ ਸਥਿਤ ਕਿਸੇ ਸਥਾਨ ‘ਤੇ ਭਾਰੀ ਇਕੱਠ ਨਾ ਕੀਤਾ ਜਾਵੇ।ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੀ ਕੋਵਿਡ-19 ਦੇ ਮੱਦੇਨਜ਼ਰ ਕਿਸੇ ਤਰਾਂ ਦੇ ਇਕੱਠ ਨਾ ਕਰਨ ’ਤੇ ਰੋਕ ਲਗਾਈ ਗਈ ਹੈ।ਉਨ੍ਹਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਇਸ ਤਿਉਹਾਰ ਆਪੋ-ਆਪਣੇ ਘਰਾਂ ਵਿਚ ਰਹਿ ਕੇ ਹੀ ਸ਼ਰਧਾ ਭਾਵਨਾ ਨਾਲ ਮਨਾਉਣ।ਉਨਾਂ ਇਹ ਵੀ ਕਿਹਾ ਕਿ ਮੌਜੂਦਾ ਸਮੇਂ ਸਰਕਾਰ ਵਲੋਂ ਜੋ ਵੀ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ।ਉਹ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖ ਕੇ ਹੀ ਦਿੱਤੀਆਂ ਗਈਆਂ ਹਨ।ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਮਹਾਂਮਾਰੀ ਖਿਲਾਫ਼ ਵਿੱਢੀ ਗਈ ਜੰਗ ਨੂੰ ਜਿੱਤਣ ਵਿਚ ਆਪਣਾ ਸਹਿਯੋਗ ਦੇਣ।

Check Also

ਐਡਵੋਕੇਟ ਧਾਮੀ ਵਲੋਂ ਮਾਝਾ ਜ਼ੋਨ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰੀ ਸਿੰਘਾਂ ਨਾਲ ਇਕੱਤਰਤਾ

ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ …