ਕਪੂਰਥਲਾ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਸੰਯੁਕਤ ਡਾਇਰੈਕਟਰ ਅਵਤਾਰ ਸਿੰਘ ਭੁੱਲਰ ਨੇ ਕੋਰੋਨਾ
ਵਾਇਰਸ ਦੇ ਮੱਦੇਨਜ਼ਰ ਅੱਜ ਪਿੰਡਾਂ ਵਿਚ ਪੰਚਾਇਤਾਂ ਵੱਲੋਂ ਕੀਤੇ ਜਾ ਰਹੇ ਬਚਾਅ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ।ਇਸ ਸਬੰਧੀ ਵੱਖ-ਵੱਖ ਪਿੰਡਾਂ ਦੇ ਦੌਰੇ ਉਨ੍ਹਾਂ ਕੋਰੋਨਾ ਦੀ ਲਾਗ ਨੂੰ ਰੋਕਣ ਲਈ ਪਿੰਡਾਂ ਵਿਚ ਸੈਨੀਟਾਈਜ਼ਰ ਦੇ ਸਪਰੇਅ, ਸਮਾਜਿਕ ਦੂਰੀ ਯਕੀਨੀ ਬਣਾਉਣ, ਕਰਫਿਊ ਨੂੰ ਅਸਰਦਾਇਕ ਢੰਗ ਨਾਲ ਲਾਗੂ ਕਰਵਾਉਣ ਅਤੇ ਲੋੜਵੰਦ ਲੋਕਾਂ ਨੂੰ ਰਾਸ਼ਨ ਅਤੇ ਹੋਰ ਜ਼ਰੂਰੀ ਵਸਤਾਂ ਮੁਹੱਈਆ ਕਰਵਾਉਣ ਕੀਤੇ ਜਾ ਰਹੇ ਕੰਮਾਂ ਦਾ ਨਿਰੀਖਣ ਕੀਤਾ।
ਇਸੇ ਦੌਰਾਨ ਉਨ੍ਹਾਂ ਕੋਠੇ ਚੇਤਾ ਸਿੰਘ, ਧਾਲੀਵਾਲ ਦੋਨਾ, ਫੱਤੂ ਢੀਂਗਾ, ਨੰਗਲ ਲੁਬਾਣਾ ਆਦਿ ਪਿੰਡਾਂ ਦਾ ਦੌਰਾ ਕੀਤਾ ਅਤੇ ਸਬੰਧਤ ਅਧਿਕਾਰੀਆਂ ਅਤੇ ਸਰਪੰਚਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵਿਚ ਪੰਚਾਇਤਾਂ ਵੱਲੋਂ ਸ਼ਲਾਘਾਯੋਗ ਭੂਮਿਕਾ ਨਿਭਾਈ ਜਾ ਰਹੀ ਹੈ।ਉਨ੍ਹਾਂ ਆਸ ਪ੍ਰਗਟਾਈ ਕਿ ਪੰਚਾਇਤਾਂ ਵੱਲੋਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਹਿਯੋਗ ਮਿਲਦਾ ਰਹੇਗਾ ਅਤੇ ਅਸੀਂ ਇਸ ਜੰਗ ਵਿਚ ਜਲਦ ਹੀ ਜੇਤੂ ਹੋ ਕੇ ਨਿਕਲਾਂਗੇ।
ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਹਰਜਿੰਦਰ ਸਿੰਘ ਸੰਧੂ, ਬੀ.ਡੀ.ਪੀ.ਓ ਢਿੱਲਵਾਂ ਸਮਸ਼ੇਰ ਸਿੰਘ, ਬੀ.ਡੀ.ਪੀ.ਓ ਕਪੂਰਥਲਾ ਅਮਰਜੀਤ ਸਿੰਘ, ਰੀਡਰ ਸੁਖਜਿੰਦਰ ਸਿੰਘ ਅਤੇ ਪੰਚਾਇਤ ਸਕੱਤਰ ਸੰਦੀਪ ਸਿੰਘ ਤੇ ਚਰਨਜੀਤ ਸਿੰਘ ਹਾਜ਼ਰ ਸਨ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media