ਧੂਰੀ, 12 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ/ ਦੀਪਕ ਗਰਗ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਦੇ ਇੰਚਾਰਜ ਅਤੇ ਪ੍ਰੀਤ ਟਰੈਕਟਰਜ਼ ਨਾਭਾ ਦੇ
ਐਮ.ਡੀ ਹਰੀ ਸਿੰਘ ਨੇ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਹਲਕਾ ਧੂਰੀ ਦੇ ਕਰੀਬ ਪੰਜ ਹਜ਼ਾਰ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡ ਕੇ ਇੱਕ ਮਿਸਾਲ ਪੈਦਾ ਕੀਤੀ ਹੈ।ਅੱਜ ਧੂਰੀ ਵਿਖੇ ਵਾਰਡ ਪੱਧਰ ‘ਤੇ ਇੱਕ ਹਜ਼ਾਰ ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਹੰਸ ਰਾਜ ਗਰਗ, ਭੁਪਿੰਦਰ ਪਾਲ ਮਿੱਠਾ, ਦਰਸ਼ਨ ਲੋਟੇ, ਗੋਨਾ ਜਵੰਧਾ, ਮਿੰਟੂ ਸ਼ਰਮਾਂ, ਰਾਜਵੀਰ ਲਸੋਈ ਅਤੇ ਮੇਵਾ ਸਿੰਘ ਆਦਿ ਸਹਿਯੋਗੀਆਂ ਦੀ ਮਦਦ ਨਾਲ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੰਡਣ ਉਪਰੰਤ ਹਰੀ ਸਿੰਘ ਨੇ ਕਿਹਾ ਕਿ ਲਾਕਡਾਊਨ ‘ਚ ਪ੍ਰੀਤ ਗਰੁੱਪ ਵਲੋਂ ਲੋੜਵੰਦਾਂ ਦੀ ਮਦਦ ਜਾਰੀ ਰਹੇਗੀ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media