ਧੂਰੀ, 12 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ/ ਦੀਪਕ ਗਰਗ) – ਅਕਾਲੀ ਆਗੂ ਹਰੀ ਸਿੰਘ, ਵਪਾਰ ਮੰਡਲ ਧੂਰੀ ਦੇ ਪ੍ਰਧਾਨ ਵਿਕਾਸ ਜੈਨ, ਸਾਬਕਾ ਸਰਪੰਚ
ਗਮਦੂਰ ਸਿੰਘ ਜਵੰਧਾ, ਸਾਹਿਤ ਸਭਾ ਦੇ ਪ੍ਰਧਾਨ ਮੂਲ ਚੰਦ ਸ਼ਰਮਾ, ਮੋਬਾਇਲ ਐਸੋਸੀਏਸ਼ਨ ਅਤੇ ਲੋਕ ਇਨਸਾਫ ਪਾਰਟੀ ਧੂਰੀ ਦੇ ਪ੍ਰਧਾਨ ਕੁਲਵੰਤ ਰਾਏ ਪੱਪੂ, ਡੀਪੂ ਹੋਲਡਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਕਾਂਝਲਾ, ਪ੍ਰੈਸ ਟਰੱਸਟ ਪੰਜਾਬ ਦੇ ਚੇਅਰਮੈਨ ਡਾ. ਅਨਵਰ ਭਸੌੜ ਅਤੇ ਰਾਜੇਸ਼ਵਰ ਪਿੰਟੂ ਨੇ ਸਬਜ਼ੀ ਮੰਡੀ ਪਟਿਆਲਾ ਵਿਖੇ ਨਿਹੰਗ ਸਿੰਘਾਂ ਦੇ ਭੇਸ ਵਿੱਚ ਕੁੱਝ ਵਿਅਕਤੀਆਂ ਵੱਲੋਂ ਡਿਊਟੀ ‘ਤੇ ਤਾਇਨਾਤ ਪੁਲਿਸ ਕਰਮਚਾਰੀਆਂ ‘ਤੇ ਹਮਲਾ ਕਰਨ ਉਪਰੰਤ ਇੱਕ ਥਾਣੇਦਾਰ ਦਾ ਹੱਥ ਵੱਢਣ ਦੀ ਸਖਤ ਨਿਖੇਧੀ ਕਰਦਿਆਂ ਇਸ ਨੂੰ ਮਨੁੱਖਤਾ ਲਈ ਸ਼ਰਮਨਾਕ ਘਟਨਾ ਦੱਸਿਆ ਹੈ। ਵੱਖ-ਵੱਖ ਜੱਥੇਬੰਦੀਆਂ ਦੇ ਇਹਨਾਂ ਆਗੂਆਂ ਨੇ ਕਿਹਾ ਕਿ ਕੋਰੋਨਾ ਵਰਗੀ ਮਹਾਂਮਾਰੀ ਦੇ ਚਲਦਿਆਂ ਪੁਲਿਸ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਆਪਣੀ ਤੇ ਆਪਣੇ ਪਰਿਵਾਰਾਂ ਦੀ ਸੁਰੱਖਿਆ ਨੂੰ ਦਾਅ ‘ਤੇ ਲਗਾ ਕੇ ਆਮ ਲੋਕਾਂ ਦੀ ਸੁਰੱਖਿਆ ਵਿੱਚ ਲੱਗੇ ਹੋਏ ਹਨ ਅਤੇ ਦਿਨ-ਰਾਤ ਇੱਕ ਕਰਕੇ ਡਿਊਟੀਆਂ ਨਿਭਾਅ ਰਹੇ ਹਨ।ਉਹਨਾਂ ਕਿਹਾ ਕਿ ਅਜਿਹੇ ਵਿਅਕਤੀਆਂ ਖਿਲਾਫ ਪ੍ਰਸ਼ਾਸਨ ਨੂੰ ਸਖਤ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਭਵਿੱਖ ਵਿੱਚ ਪੰਜਾਬ ਵਿੱਚ ਅਜਿਹੀ ਘਟਨਾ ਨਾ ਵਾਪਰ ਸਕੇ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media