ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪਟਿਆਲਾ ਜਿਲ੍ਹੇ ਵਿਚ ਨਿਹੰਗਾਂ ਦੇ ਬਾਣੇ ਵਿਚ ਆਏ ਬਹੁ-ਰੂਪੀਆਂ ਵੱਲੋਂ ਡਿਊਟੀ ਕਰ ਰਹੇ ਪੁਲਿਸ
ਮੁਲਾਜ਼ਮਾਂ ਉਤੇ ਕੀਤੇ ਗਏ ਹਮਲੇ ਦੀ ਨਿੰਦਾ ਕਰਦੇ ਕਾਰ ਸੇਵਾ ਸੰਪਰਦਾਇ ਸਰਹਾਲੀ ਸਾਹਿਬ ਦੇ ਉਪ ਮੁਖੀ ਬਾਬਾ ਹਾਕਮ ਸਿੰਘ ਨੇ ਇਸ ਹਮਲੇ ਦੌਰਾਨ ਜ਼ਖਮੀ ਹੋਏ ਪੁਲਿਸ ਮੁਲਾਜ਼ਮ ਨੂੰ ਇਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।ਸ਼ਿਵਪੁਰੀ (ਮੱਧ ਪ੍ਰਦੇਸ਼) ਵਿੱਚ ਬੈਠੇ ਬਾਬਾ ਹਾਕਮ ਸਿੰਘ ਨੇ ਫੋਨ ‘ਤੇ ਗੱਲ ਕਰਦੇ ਕਿਹਾ ਕਿ ਸੰਕਟ ਦੇ ਇਸ ਸਮੇਂ ਸਮੁੱਚੀ ਪੰਜਾਬ ਸਰਕਾਰ ਰਾਜ ਦੇ ਲੋਕਾਂ ਦੀ ਹਿਫਾਜ਼ਤ ਵਿਚ ਲੱਗੀ ਹੋਈ ਹੈ, ਜਿਸ ਵਿਚ ਪੰਜਾਬ ਪੁਲਿਸ ਸਭ ਤੋਂ ਅੱਗੇ ਹੋ ਕੇ ਕੰਮ ਕਰ ਰਹੀ ਹੈ। ਉਨਾਂ ਕਿਹਾ ਕਿ ਸਰਕਾਰ ਵੱਲੋਂ ਲਗਾਇਆ ਗਿਆ ਕਰਫਿਊ ਲੋਕਾਂ ਦੇ ਭਲੇ ਲਈ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਦੀ ਆਪ ਪਾਲਣਾ ਕਰਨੀ ਚਾਹੀਦੀ ਹੈ, ਨਾ ਕਿ ਪੁਲਿਸ ਦੇ ਡੰਡੇ ਨੂੰ ਉਡੀਕਣਾ ਚਾਹੀਦਾ ਹੈ।
ਉਨਾਂ ਆਈ.ਜੀ ਪਟਿਆਲਾ ਜਤਿੰਦਰ ਸਿੰਘ ਔਲਖ ਤੇ ਜਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਨੂੰ ਵਧਾਈ ਦਿੱਤੀ।ਜਿੰਨਾ ਨੇ ਮਰਯਾਦਾ ਅਤੇ ਕਿਸੇ ਜਾਨੀ-ਮਾਲੀ ਨੁਕਸਾਨ ਦੇ ਸਾਰੇ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿਚ ਕਾਮਯਾਬੀ ਹਾਸਿਲ ਕਰ ਲਈ।ਉਨਾਂ ਕਿਹਾ ਕਿ ਕਰਫਿਊ ਹਟਣ ਮਗਰੋਂ ਉਹ ਜ਼ਿਲ੍ਹਾ ਪੁਲਿਸ ਮੁੁਖੀ ਪਟਿਆਲਾ ਨੂੰ ਮਿਲ ਕੇ ਇਸ ਕਾਮਯਾਬੀ ਲਈ ਉਨਾਂ ਨੂੰ ਸਨਮਾਨਿਤ ਕਰਨਗੇ ਅਤੇ ਇਕ ਲੱਖ ਰੁਪਏ ਸੌਂਪਣਗੇ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media