Sunday, October 11, 2026

ਡਾ. ਅੰਬੇਡਕਰ ਜੀ ਦੀ ਸੋਚ ਤੇ ਪਹਿਰਾ ਦੇਣ ਦੀ ਲੋੜ – ਪੂਨਮ ਕਾਂਗੜਾ

14 ਨੂੰ ਖੂਨਦਾਨ ਕਰਨਗੇ ਵਲੰਟੀਅਰ

ਲੌਂਗੋਵਾਲ, 13 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਸਮਾਜ ਸੇਵੀ ਸੰਸਥਾ ਦਲਿਤ ਵੈਲਫੇਅਰ ਸੰਗਠਨ ਪੰਜਾਬ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ Punam Kangra SC Stਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ ਸਮਾਜ ਸੇਵੀ ਕੰਮ ਕਰਕੇ ਮਨਾਉਣ ਦਾ ਫੈਸਲਾ ਕੀਤਾ ਹੈ।ਇਸ ਸਬੰਧੀ ਸੰਗਠਨ ਦੇ ਮੁੱਖ ਸਰਪ੍ਰਸਤ ਸ਼੍ਰੀਮਤੀ ਪੂਨਮ ਕਾਂਗੜਾ ਮੈਂਬਰ ਐਸ.ਸੀ ਕਮਿਸ਼ਨ ਪੰਜਾਬ ਨੇ ਕਿਹਾ ਕਿ ਅੱਜ ਸੰਕਟ ਦੀ ਘੜੀ ਬਾਬਾ ਸਾਹਿਬ ਦੇ ਦਲਿਤ ਸਮਾਜ ਨੂੰ ਅਨੇਕਾਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇਸ ਲਈ ਸੰਗਠਨ ਵਲੋਂ ਕੋਈ ਵੱਡਾ ਸਮਾਗਮ ਕਰਨ ਦੀ ਜਗ੍ਹਾ ਲੋੜਵੰਦਾਂ ਦੀ ਮਦਦ ਲਈ 14 ਅਪਰੈਲ ਨੂੰ ਸੰਗਠਨ ਦੇ ਵਲੰਟੀਅਰ ਬਲੱਡ ਬੈਂਕ ਵਿੱਚ ਜਾ ਕੇ ਅਪਣਾ ਖੂਨਦਾਨ ਕਰਨਗੇ।ਸ਼੍ਰੀਮਤੀ ਪੂਨਮ ਕਾਂਗੜਾ ਨੇ ਕਿਹਾ ਕਿ ਸਾਨੂੰ ਬਾਬਾ ਸਾਹਿਬ ਜੀ ਦੀ ਸੋਚ ‘ਤੇ ਪਹਿਰਾ ਦਿੰਦਿਆਂ ਦੱਬੇ ਕੁਚਲੇ ਲੋਕਾਂ ਦੀ ਬਾਂਹ ਫੜ ਕੇ ਕਰਫਿਊ ਦੌਰਾਨ ਉਨ੍ਹਾਂ ਨੂੰ ਰਾਸ਼ਨ ਅਤੇ ਹੋਰ ਰਾਹਤ ਸਮੱਗਰੀ ਮੁਹੱਈਆ ਕਰਵਾਉਣੀ ਚਾਹੀਦੀ ਹੈ ਤਾਂ ਜੋ ਕੋਈ ਵੀ ਭੁੱਖੇ ਢਿੱਡ ਨਾ ਰਹੇ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …