ਲੌਂਗੋਵਾਲ, 13 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਪੰਜਾਬ ਸਰਕਾਰ ਵਲੋਂ ਕੋਵਿਡ 19 ਦੇ ਸਬੰਧ ਵਿੱਚ ਕੀਤੇ ਗਏ ਲਾਕਡਾਊਨ (ਕਰਫਿੳ) ਦੌਰਾਨ ਸਰਕਾਰੀ
ਹਸਪਤਾਲ ਲੌਂਗੋਵਾਲ ਵਿਖੇ ਮਲਟੀਪਰਪਜ਼ ਫੀਮੇਲ ਮੈਡਮ ਨਵਦੀਪ ਕੌਰ ਅਤੇ ਬਰਿੰਦਰਪਾਲ ਸਿੰਘ (ਮੇਲ) ਵਲੋਂ ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਟੀਕਾਕਰਨ ਕੀਤਾ ਗਿਆ।ਸੀਨੀਅਰ ਮੈਡੀਕਲ ਅਫਸਰ ਡਾਕਟਰ ਅੰਜੂ ਬਾਲਾ ਨੇ ਕਿਹਾ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਗਰਭਵਤੀ ਔਰਤਾਂ ਦੇ ਪੇਟ ਵਿੱਚ ਪਲ ਰਹੇ ਬੱਚਿਆਂ ਦੀ ਤੰਦਰੁਸਤੀ ਲਈ ਟੀਕਾਕਰਨ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ।ਉਨਾ ਕਿਹਾ ਮਾਂ ਬੱਚਾ ਸਿਹਤ ਸੰਭਾਲ ਪ੍ਰੋਗਰਾਮ ਤਹਿਤ ਗਰਭਵਤੀ ਔਰਤਾਂ ਦੀ ਆਮ ਜਾਂਚ ਬਲੱਡ ਪ੍ਰੈਸ਼ਰ ਖੂਨ ਦੀ ਜਾਂਚ ਟੀ.ਟੀ ਦੇ ਟੀਕੇ ਆਦਿ ਲਗਾਏ ਗਏ ਹਨ।ਬੱਚਿਆਂ ਦੇ ਬਿਮਾਰੀਆਂ ਤੋਂ ਬਚਾਅ ਅਤੇ ਸਿਹਤਮੰਦੀ ਲਈ ਟੀਕਾਕਰਨ ਵੀ ਕੀਤਾ ਗਿਆ।ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਨੂੰ ਬਿਮਾਰੀਆਂ ਤੋਂ ਬਚਣ ਲਈ ਸਰੀਰਕ ਸ਼ਕਤੀ ਵਧਾਉਣ ਵਾਲੀਆਂ ਸਬਜ਼ੀਆਂ ਫਲ ਆਦਿ ਦਾ ਸੇਵਨ ਕਰਨਾ ਚਾਹੀਦਾ ਹੈ ਅਤੇ ਮੈਡਮ ਨਵਦੀਪ ਕੌਰ ਵਲੋਂ ਗਰਭਵਤੀ ਔਰਤਾਂ ਨੂੰ ਫਲ ਆਦਿ ਵੀ ਵੰਡੇ ਗਏ।ਇਸ ਮੌਕੇ ਅੰਮ੍ਰਿਤ ਸ਼ਰਮਾ, ਜਤਿੰਦਰ ਜੋਤੀ ਸ਼ਰਮਾ, ਜਗਦੀਪ ਕੌਰ, ਹਰਬੰਸ ਸਿੰਘ ਆਦਿ ਮੌਜੂਦ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media