ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੇ ਬਚਾਅ ਲਈ ਲਗਾਏ ਗਏ ਕਰਫਿਊ ਦੌਰਾਨ ਗਰੀਬ ਤੇ ਲੋੜਵੰਦਾਂ ਦੀ ਮਦਦ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਸਥਾਨਕ ਤੀਰਥ ਨਗਰ ਵਿਖੇ ਅੱਜ ਤਕਰੀਬਨ 50 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ।ਮੋਹਨ ਨਗਰ ਵਾਸੀ ਅਮਿਤ ਕੁਮਾਰ ਰਾਜਾ ਨੇ ਦੱਸਿਆ ਕਿ ਯੂ.ਕੇ ਵਾਸੀ ਉਨਾਂ ਦੇ ਰਿਸ਼ਤੇਦਾਰਾਂ ਸਤਪਾਲ ਸਿੰਘ ਅਤੇ ਪ੍ਰੀਤਮ ਸਿੰਘ ਪੋਤੀਵਾਲ ਵਲੋਂ ਭੇਜੀ ਗਈ ਸਹਾਇਤਾ ਨਾਲ ਉਨਾਂ ਨੇ ਆਟਾ, ਖੰਡ, ਪੱਤੀ, ਦਾਲਾਂ, ਸਰੋਂ ਦਾ ਤੇਲ ਅਤੇ ਹੋਰ ਵਸਤਾਂ ਲੋੜਵੰਦਾਂ ਨੂੰ ਦਿੱਤੀਆਂ ਹਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …