ਅੱਜ ਲਏ ਗਏ ਹਨ 9 ਹੋਰ ਸੈਂਪਲ
ਹੁਸ਼ਿਆਰਪੁਰ, 13 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਕੋਵਿਡ-19 ਸਬੰਧੀ ਹੁਣ ਤੱਕ 301 ਸੈਂਪਲ ਲਏ ਗਏ ਹਨ, ਜਿਨਾਂ ਵਿਚੋਂ 269 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 26 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।ਉਨਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਅੱਜ 9 ਸੈਂਪਲ ਲਏ ਗਏ ਹਨ।ਉਨਾਂ ਦੱਸਿਆ ਕਿ ਜ਼ਿਲੇ ਵਿੱਚ 6 ਵਿਅਕਤੀਆਂ ਦੇ ਸੈਂਪਲ ਹੀ ਪੋਜ਼ਟਿਵ ਆਏ ਹਨ, ਜਿਨਾਂ ਵਿਚੋਂ ਪਿੰਡ ਮੋਰਾਂਵਾਲੀ ਦੇ ਇਕ ਪੋਜ਼ਟਿਵ ਮਰੀਜ਼ ਦੀ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਪਿਛਲੇ ਦਿਨੀਂ ਮੌਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪੋਜ਼ਟਿਵ ਆਏ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਇਕਾਂਤਵਾਸ ਵਿੱਚ ਰੱਖਿਆ ਜਾ ਰਿਹਾ ਹੈ। ਡਾ. ਜਸਵੀਰ ਸਿੰਘ ਨੇ ਕਿਹਾ 80 ਫੀਸਦੀ ਤੱਕ ਪੋਜ਼ੀਟਿਵ ਕੇਸ ਇਕਾਂਤਵਾਸ ਵਿੱਚ ਰਹਿ ਕੇ ਹੀ ਠੀਕ ਹੋ ਰਹੇ ਹਨ।