ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸਕਰੀਨਿੰਗ ਸੈਂਟਰ ਦੀ ਕੀਤੀ ਸ਼ੁਰੂਆਤ
ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਲਈ ਪੁੱਜਣ
ਵਾਲੀ ਸੰਗਤ ਨੂੰ ਪੂਰੀ ਸਕਰੀਨਿੰਗ ਤੋਂ ਬਾਅਦ ਹੀ ਸ਼੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਦਾਖਿਲ ਹੋਣ ਦੀ ਆਗਿਆ ਹੋਵੇਗੀ।ਅੰਮ੍ਰਿਤਸਰ ਤੋਂ ਸੰਸਦ ਮੈਂਬਰ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਭਾਵੇਂ ਕਿ ਕੇਂਦਰ ਸਰਕਾਰ ਦੀਆਂ ਹਦਾਇਤਾਂ ‘ਤੇ ਧਾਰਮਿਕ ਸਥਾਨਾਂ ਅੰਦਰ ਸ਼ਰਧਾਲੂਆਂ ਦੇ ਦਾਖਲੇ ਨੂੰ ਰੋਕਣ ਦੀ ਅਪੀਲ ਕੀਤੀ ਗਈ ਸੀ।ਪਰ ਸ਼੍ਰੀ ਗੁਰੂ ਰਾਮਦਾਸ ਜੀ ਦੇ ਦਰਵਾਜੇ ਕਿਸੇ ਵੀ ਹਾਲਤ ਵਿੱਚ ਬੰਦ ਨਹੀਂ ਕੀਤੇ ਜਾ ਸਕਦੇ। ਇਸ ਲਈ ਸਿਹਤ ਮੰਤਰਾਲੇ ਦੀਆਂ ਹਦਾਇਤਾਂ ‘ਤੇ ਸ਼ਰਧਾਲੂਆਂ ਦੀ ਪੂਰੀ ਤਰਾਂ ਸਰੀਰਕ ਜਾਂਚ ਉਪਰੰਤ ਸ਼ਰਧਾਲੂ ਦਰਸ਼ਨ ਕਰ ਸਕਣਗੇ।ਸਕਰੀਨਿੰਗ ਦੌਰਾਨ ਕੋਰੋਨਾ ਵਾਇਰਸ ਦੇ ਲੱਛਣ ਵਾਲੇ ਸ਼ੱਕੀ ਵਿਅਕਤੀਆਂ ਨੂੰ ਸਿਹਤ ਵਿਭਾਗ ਤੇ ਜ਼ਿਲ੍ਹਾ ਪ੍ਰਸਾਸ਼ਨ ਦੀ ਨਿਗਰਾਨੀ ਹੇਠ ਇਕਾਂਤਵਾਸ ਵਿੱਚ ਰੱਖਿਆ ਜਾਵੇਗਾ ਤੇ ਲੋੜ ਪੈਣ ਤੇ ਸ਼੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਲੋੜੀਂਦਾ ਇਲਾਜ ਕਰਵਾਇਆ ਜਾਵੇਗਾ।ਔਜਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਦਵਾਈ ਨਾਲੋਂ ਪ੍ਰਹੇਜ ਚੰਗਾ’ ਦੀ ਕਹਾਵਤ ਤੇ ਪਹਿਰਾ ਦੇਣ ਹੈ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਸ਼੍ਰੀ ਦਰਬਾਰ ਸਾਹਿਬ ਤੋਂ ਚੱਲਦੇ ਸਿੱਧੇ ਪ੍ਰਸਾਰਨ ਦਾ ਅਨੰਦ ਲੈਣ ਤੇ ਭੀੜ-ਭਾੜ ਵਾਲੇ ਸਥਾਨਾਂ ਤੋਂ ਦੂਰੀ ਬਣਾ ਕੇ ਰੱਖਣ।
ਇਸ ਸਮੇਂ ਡਾ: ਰੂਪ ਸਿੰਘ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ, ਰਜਿੰਦਰ ਸਿੰਘ ਮਹਿਤਾ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ, ਸੂਚਨਾ ਕੇਂਦਰ ਇੰਚਾਰਜ ਜਸਵਿੰਦਰ ਸਿੰਘ ਜੱਸੀ, ਵਧੀਕ ਮੈਨੇਜਰ ਰਜਿੰਦਰ ਸਿੰਘ ਰੂਬੀ ਸਮੇਤ ਹੋਰ ਪ੍ਰਸਾਸ਼ਨਿਕ ਤੇ ਸ਼ੋ੍ਰਮਣੀ ਕਮੇਟੀ ਅਧਿਕਾਰੀ ਹਾਜਰ ਸਨ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media