ਤਰਨ ਤਾਰਨ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮੌਜੂਦਾ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ਨੇ ਸਵੇਰੇ ਵਿਸਾਖੀ ਦੇ ਸ਼ੁਭ
ਮੌਕੇ `ਤੇ ਸਿਵਲ ਹਸਪਤਾਲ, ਤਰਨ ਤਾਰਨ ਵਿਖੇ ਆਪ ਪਹੁੰਚ ਕੇ, ਪੀ. ਪੀ. ਈ. ਕਿੱਟਸ, ਸੈਨੇਟਾਈਜ਼ਰ, ਦਸਤਾਨੇ, ਐਨ. 95 ਮਾਸਕ, ਤਿੰਨ ਲੇਅਰ ਵਾਲੇ ਮਾਸਕ ਦਿੱਤੇ।
ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਦੀ ਅਗਵਾਈ ਹੇਠ ਸਮੁੱਚਾ ਸਿਹਤ ਵਿਭਾਗ ਤਰਨ ਤਾਰਨ ਕਰੋਨਾ ਵਾਇਰਸ (ਕੋਵਿਡ-19) ਖ਼ਿਲਾਫ ਆਪਣੀ ਪੂਰੀ ਤਨਦੇਹੀ ਦੇ ਨਾਲ ਜੰਗ ਲੜ ਰਿਹਾ ਹੈ ਅਤੇ ਅੱਜ ਦੀ ਘੜੀ ਤੱਕ ਪੂਰੀ ਤਰ੍ਹਾਂ ਕਾਮਯਾਬ ਹੈ।ਇਸ ਸਾਰੇ ਦਾ ਸਿਹਰਾ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਅਤੇ ਫਰੰਟ ਲਾਈਨ ਤੇ ਕੰਮ ਕਰਨ ਵਾਲੇ ਵਰਕਰਾਂ ਦੇ ਸਿਰ ਜਾਂਦਾ ਹੈ।ਸਿੱਧੂ ਨੇ ਸਮੁੱਚੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਕੰਮ ਦੀ ਸ਼ਲਾਘਾ ਕਰਦੇ ਅਤੇ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਕਰਨ ਦਾ ਵਾਅਦਾ ਕੀਤਾ।
ਸਿਵਲ ਸਰਜਨ ਡਾ. ਅਨੂਪ ਕੁਮਾਰ ਨੇ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਪਹੁੰਚਣ ਅਤੇ ਸਿਹਤ ਕਰਮਚਾਰੀਆਂ ਦੀ ਇਸ ਘੜ੍ਹੀ ਵਿਚ ਮਦਦ ਕਰਨ ਵਾਸਤੇ ਨਵਜੋਤ ਸਿੰਘ ਸਿੱਧੂ ਦਾ ਧੰਨਵਾਦ ਕੀਤਾ।ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾਕਟਰ ਸਵਰਨਜੀਤ ਧਵਨ, ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਇੰਦਰ ਮੋਹਨ ਗੁਪਤਾ, ਗੁਰਦੇਵ ਸਿੰਘ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …
Punjab Post Daily Online Newspaper & Print Media