ਐਸ.ਏ.ਐਸ ਨਗਰ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਣਕ ਦੀ ਨਿਰਵਿਘਨ ਅਤੇ ਪ੍ਰੇਸ਼ਾਨੀ ਰਹਿਤ ਖਰੀਦ ਨੂੰ ਯਕੀਨੀ ਬਣਾਉਣ ਲਈ, ਪੰਜਾਬ ਮੰਡੀ ਬੋਰਡ ਨੇ
ਮੁਹਾਲੀ ਦੇ ਮੁੱਖ ਦਫਤਰ ਵਿਖੇ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਹੈ।”
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ, ਆੜ੍ਹਤੀਆ ਅਤੇ ਮਜ਼ਦੂਰ ਨੂੰ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਸਭ ਤੋਂ ਪਹਿਲਾਂ ਸਕੱਤਰ ਮਾਰਕੀਟ ਕਮੇਟੀ ਨਾਲ ਸਥਾਨਕ ਪੱਧਰ ’ਤੇ ਸੰਪਰਕ ਕਰ ਸਕਦੇ ਹਨ।ਜੇਕਰ ਉਹਨਾਂ ਦੀ ਸਮੱਸਿਆ ਦਾ ਹੱਲ ਨਹੀਂ ਹੁੰਦਾ ਤਾਂ ਉਹ ਕੰਟਰੋਲ ਰੂਮ ਨੰਬਰ 0172-5101641 `ਤੇ ਸੰਪਰਕ ਕਰ ਸਕਦੇ ਹਨ।
ਇਸ ਤੋਂ ਇਲਾਵਾ, ਕਿਸਾਨਾਂ ਅਤੇ ਆੜ੍ਹਤੀਆਂ ਦੇ ਲਾਭ ਲਈ, ਇਕ ਮੋਬਾਈਲ ਐਪ ਵੀ ਲਾਂਚ ਕੀਤੀ ਗਈ ਹੈ।ਇਸ ਤੋਂ ਇਲਾਵਾ, ਈਮੇਲ ਆਈ.ਡੀ wheat.proc2020.ctrl@punjab.gov.in `ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media