Friday, October 9, 2026

ਪੰਜਾਬ ਵਿੱਚ 3 ਮਈ ਤੱਕ ਜਾਰੀ ਰਹੇਗਾ ਕਰਫਿਊ

ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿੱਚ ਕਰਫਿਊ ਹੁਣ 3 ਮਈ ਤੱਕ ਜਾਰੀ ਰਹੇਗਾ।ਕੋਰੋਨਾ ਵਾਇਰਸ ਨਾਲ ਲੜੀ ਜਾ ਰਹੀ ਜੰਗ ਜਿੱਤਣ Captain Amarinder 6ਲਈ ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ 10 ਅਪ੍ਰੈਲ ਨੂੰ 14 ਅਪ੍ਰੈਲ ਤੱਕ ਲੱਗੇ ਕਰਫਿਊ ਨੂੰ 1 ਮਈ ਤੱਕ ਵਧਾਉਣ ਦਾ ਐਲਾਨ ਕੀਤਾ ਸੀ।
           ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਦੇਸ਼ ਵਿੱਚ ਲਾਕਡਾਊਨ 3 ਮਈ ਤੱਕ ਵਧਾਉਣ ਦੇ ਕੀਤੇ ਗਏ ਐਲਾਨ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਵੀ ਪੰਜਾਬ ਵਿੱਚ ਕਰਫਿਊ 3 ਮਈ ਤੱਕ ਜਾਰੀ ਰੱਖਣ ਦੇ ਫੈਸਲੇ ਦਾ ਐਲਾਨ ਕੀਤਾ ਗਿਆ।ਸਰਕਾਰੀ ਬੁਲਾਰੇ ਵਲੋਂ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਮਹਾਮਾਰੀ ਤੋਂ ਬਚਣ ਲਈ ਸਹਿਯੋਗ ਦੇਣ।ਉਨਾਂ ਕਿਹਾ ਕਿ ਕਣਕ ਦੀ ਕਟਾਈ ਤੇ ਖਰੀਦ ਸੀਜ਼ਨ ਦੌਰਾਨ ਮੰਡੀਆਂ ਵਿੱਚ ਭੀੜ ਹੋਣੋ ਰੋਕਣ ਲਈ ਪਾਬੰਦੀਆਂ ਜਰੂਰੀ ਹਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …