ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) -ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਦੇ ਮੈਂਬਰ ਸੁਖਵਰਸ਼ ਸਿੰਘ ਪੰਨੂ ਨੇ ਆਪਣੀ ਕਿਰਤ ਕਮਾਈ
ਵਿੱਚੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 25 ਹਜ਼ਾਰ ਰੁਪਏ ਭੇਟ ਕੀਤੇ ਹਨ। ਉਨ੍ਹਾਂ ਨੇ ਇਸ ਰਾਸ਼ੀ ਦਾ ਚੈਕ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਨੂੰ ਸੌਂਪਿਆ ਅਤੇ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਕੇ ਲੰਗਰਾਂ ਲਈ ਆਪੋ ਆਪਣੀ ਸਮਰੱਥਾ ਅਨੁਸਾਰ ਸੇਵਾ ਭੇਜਣ।ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ, ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਨੇ ਸੁਖਵਰਸ਼ ਸਿੰਘ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਤੇ ਹੋਰ ਮੌਜੂਦ ਸਨ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media