ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵਲੋਂ ਸੂਬੇ ਅੰਦਰ ਵੈਂਟੀਲੇਟਰ ਅਤੇ ਪੀ.ਪੀ.ਈ ਕਿੱਟਾਂ ਮੁਹੱਈਆ ਕਰਵਾਉਣ ਸਬੰਧੀ
ਸੋਸ਼ਲ ਮੀਡੀਆ ’ਤੇ ਫੈਲਾਏ ਜਾ ਰਹੇ ਇੱਕ ਸੁਨੇਹੇ ਦਾ ਕਮੇਟੀ ਬੁਲਾਰੇ ਨੇ ਖੰਡਨ ਕੀਤਾ ਹੈ।ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਵਲੋਂ ਅਜਿਹਾ ਕੋਈ ਵੀ ਅਧਿਕਾਰਤ ਬਿਆਨ ਜਾਂ ਜਾਣਕਾਰੀ ਨਸ਼ਰ ਨਹੀਂ ਕੀਤੀ ਗਈ।ਜੋ ਵੀ ਲੋਕ ਭਲਾਈ ਲਈ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਉਸ ਬਾਰੇ ਸਮੇਂ-ਸਮੇਂ ਮੀਡੀਆ ਤੱਕ ਜਾਣਕਾਰੀ ਭੇਜੀ ਜਾਂਦੀ ਹੈ।ਉਨਾਂ ਕਿਹਾ ਕਿ ਮੌਜੂਦਾ ਸੰਕਟ ਸਮੇਂ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਸਰਕਾਰ ਦੇ ਨਾਲ ਹੈ।ਕਮੇਟੀ ਵੱਲੋਂ ਆਪਣੇ ਪ੍ਰਬੰਧ ਵਾਲੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ, ਮੀਰੀ ਪੀਰੀ ਮੈਡੀਕਲ ਕਾਲਜ ਹਰਿਆਣਾ ਸਮੇਤ ਹੋਰਨਾਂ ਥਾਵਾਂ ’ਤੇ ਮਰੀਜ਼ਾਂ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਹੋਏ ਹਨ।ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਚ ਸੈਂਕੜੇ ਬੈਡ ਤੇ 10 ਵੈਂਟੀਲੇਟਰ ਮੌਜੂਦ ਹਨ।ਗੁਰੂ ਘਰਾਂ ਦੀਆਂ ਸਰਾਂਵਾਂ ਵੀ ਇਕਾਂਤਵਾਸ ਲਈ ਰੱਖੀਆਂ ਗਈਆਂ ਹਨ।ਗੁਰੂ ਘਰਾਂ ਤੋਂ ਰੋਜ਼ਾਨਾਂ ਲੱਖਾਂ ਲੋੜਵੰਦਾਂ ਤੱਕ ਲੰਗਰ ਭੇਜਆ ਜਾ ਰਿਹਾ ਹੈ।
Check Also
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ
ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …
Punjab Post Daily Online Newspaper & Print Media