Tuesday, June 23, 2026

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ PPNJ1504202003ਸਥਾਨਕ ਗੁਰਦੁਆਰਾ ਟਾਹਲੀ ਸਾਹਿਬ ਸੰਤੋਖਸਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਕਰਫਿਊ ਕਾਰਨ ਬਿਲਕੁੱਲ ਸਾਦਾ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ’ਤੇ ਚੱਲਣ ਲਈ ਪ੍ਰੇਰਿਆ।ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਪੰਜਵੇਂ ਪਾਤਸ਼ਾਹ ਵੱਲੋਂ ਮਨੁੱਖਤਾ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਰੂਪ ਵਿਚ ਦਿੱਤੀ ਦੇਣ ਅਨੁਸਾਰ ਜੀਵਨ ਜੀਣ ਦੀ ਅਪੀਲ ਕੀਤੀ। ਇਸ ਮੌਕੇ ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਗੁਰੂ ਘਰ ਦੇ ਪ੍ਰੇਮੀ ਤਰਲੋਚਨ ਸਿੰਘ, ਮਨਜੀਤ ਸਿੰਘ ਮੰਗਾ, ਬਲਬੀਰ ਸਿੰਘ ਤੇ ਮਨਜੀਤ ਸਿੰਘ ਫੌਜੀ ਵੀ ਹਾਜ਼ਰ ਸਨ।

Check Also

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ

ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …