ਭੁਲੱਥ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਐਸ.ਡੀ.ਐਮ ਭੁਲੱਥ ਰਣਦੀਪ ਸਿੰਘ ਹੀਰ ਨੇ ਦੱਸਿਆ ਕਿ ਭੁਲੱਥ ਵਿਖੇ ਬੀ.ਡੀ.ਪੀ.ਓ, ਈ.ਓ ਅਤੇ ਉਨ੍ਹਾਂ ਦੇ ਸਟਾਫ
ਵੱਲੋਂ ਹੁਣ ਤੱਕ 1000 ਤੋਂ ਵੱਧ ਰਾਸ਼ਨ ਕਿੱਟਾਂ ਦੀ ਲੋੜਵੰਦਾਂ ਨੂੰ ਵੰਡ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਕਰਫਿਊ ਦੌਰਾਨ ਲੋਕਾਂ ਨੂੰ ਜ਼ਰੂਰੀ ਸਾਮਾਨ ਘਰ-ਘਰ ਮੁਹੱਈਆ ਕਰਵਾਉਣ ਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸੇ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਮੁਫ਼ਤ ਰਾਸ਼ਨ ਲੈਣ ਲਈ ਕੇਵਲ ਲੋੜਵੰਦ ਹੀ ਅੱਗੇ ਆਉਣ ਅਤੇ ਰਾਸ਼ਨ ਦਾ ਸਟਾਕ ਨਾ ਕੀਤਾ ਜਾਵੇ।
Check Also
ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ
ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …
Punjab Post Daily Online Newspaper & Print Media