Sunday, May 3, 2026

ਕੋਵਿਡ-19 ਦੇ ਚੱਲਦਿਆਂ ਨਸ਼ਾ ਪੀੜਤ ਮਰੀਜ਼ਾਂ ਨੂੰ ਘਰ ਬੈਠੇ ਮਿਲੇਗੀ ਦਵਾਈ-ਰਾਣਾ ਗੁਰਜੀਤ

ਹਫ਼ਤੇ ਵਿਚ ਚਾਰ ਦਿਨ ਪਿੰਡਾਂ ਵਿਚ ਮੂਵ ਕਰੇਗੀ ਵੈਨ- ਡਾ. ਸੰਦੀਪ ਭੋਲਾ

ਕਪੂਰਥਲਾ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੇ ਚੱਲਦਿਆਂ ਨਸ਼ੇ ਦੇ ਪੀੜਤ ਮਰੀਜ਼ਾਂ ਤੱਕ ਘਰ ਬੈਠੇ ਹੀ ਦਵਾਈਆਂ ਪਹੁੰਚਾਉਣ ਲਈ ਅੱਜ PPNJ1504202005ਜ਼ਿਲ੍ਹੇ ਵਿਚ ਮੋਬਾਈਲ ਓਟ ਕਲੀਨਿਕ ਦੀ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂਆਤ ਕੀਤੀ ਗਈ।ਪਿੰਡ ਸਿੱਧਵਾਂ ਦੋਨਾ ਤੋਂ ਇਸ ਨਿਵੇਕਲੇ ਪ੍ਰਾਜੈਕਟ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਕਿਸੇ ਵੀ ਤਰ੍ਹਾਂ ਦੀ ਅੜਚਣ ਨਾ ਆਵੇ, ਉਸ ਲਈ ਵੀ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।ਨਸ਼ੇ ਦੇ ਪੀੜਤ ਮਰੀਜ਼ਾਂ ਨੂੰ ਘਰ ਬੈਠੇ ਦਵਾਈ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੀਤਾ ਗਿਆ ਇਹ ਉਪਰਾਲਾ ਬੇਹੱਦ ਸ਼ਲਾਘਾਯੋਗ ਹੈ।
             ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਇਸ ਮੌਕੇ ਦੱਸਿਆ ਕਿ ਜ਼ਿਲ੍ਹੇ ਦੇ ਓਟ ਕਲੀਨਿਕਾਂ ਵਿਚ ਵੱਧ ਰਹੀ ਭੀੜ ਨੂੰ ਘੱਟ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਵੱਲੋਂ ਇਹ ਮੁਹਿੰਮ ਵਿੱਢੀ ਗਈ ਹੈ, ਤਾਂ ਜੋ ਕੋਵਿਡ- 19 ਦੇ ਚੱਲਦਿਆਂ ਸਮਾਜਿਕ ਦੂਰੀ ਨੂੰ ਕਾਇਮ ਰੱਖਿਆ ਜਾ ਸਕੇ।ਪਾਇਲਟ ਪ੍ਰਾਜੈਕਟ ਤਹਿਤ ਬਲਾਕ ਕਾਲਾ ਸੰਘਿਆਂ ਦੇ 11 ਅਤੇ ਸੁਲਤਾਨਪੁਰ ਲੋਧੀ ਦੇ 3 ਪਿੰਡਾਂ ਨੂੰ ਚੁਣਿਆ ਗਿਆ ਹੈ ਅਤੇ ਇਨ੍ਹਾਂ ਕੁੱਲ 14 ਪਿੰਡਾਂ ਵਿਚ ਨਿਰਧਾਰਤ ਰੂਟ ਪਲਾਨ ਮੁਤਾਬਿਕ ਇਹ ਵੈਨ ਮੂਵ ਕਰੇਗੀ ਤੇ ਪੀੜਤਾਂ ਤੱਕ ਦਵਾਈ ਪਹੁੰਚਾਈ ਜਾਵੇਗੀ।ਵਿਭਾਗ ਵੱਲੋਂ ਪਹਿਲਾਂ ਓਟ ਸੈਂਟਰਾਂ ਵਿਚ ਰਜਿਸਟਰਡ ਮਰੀਜ਼ਾਂ ਨੂੰ ਇਕ ਹਫ਼ਤੇ ਦੀ ਦਵਾਈ ਦਿੱਤੀ ਜਾਵੇਗੀ।ਨਵੇਂ ਮਰੀਜ਼ਾਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਲਈ ਨੇੜ੍ਹਲੇ ਸਰਕਾਰੀ ਸਿਹਤ ਕੇਂਦਰ ਦੇ ਓਟ ਸੈਂਟਰ ਵਿਖੇ ਸੰਪਰਕ ਕਰਨਾ ਲਾਜ਼ਮੀ ਹੈ।
ਨਸ਼ਾ ਛੁਡਾਊ ਕੇਂਦਰ ਦੇ ਇੰਚਾਰਜ ਡਾ. ਸੰਦੀਪ ਭੋਲਾ ਨੇ ਦੱਸਿਆ ਕਿ ਇਹ ਵੈਨ ਹਫ਼ਤੇ ਵਿਚ ਚਾਰ ਦਿਨ ਆਪਣੀਆਂ ਸੇਵਾਵਾਂ ਮੁਹੱਈਆ ਕਰਵਾਏਗੀ।ਵੈਨ ਰੋਜ਼ਾਨਾ ਸਵੇਰੇ 8 ਵਜੇ ਸਿਵਲ ਹਸਪਤਾਲ ਕਪੂਰਥਲਾ ਤੋਂ ਮੂਵ ਕਰੇਗੀ ਅਤੇ ਹਰ ਪਿੰਡ ਵਿਚ ਇਕ ਤੋਂ ਡੇਢ ਘੰਟਾ ਰੁਕੇਗੀ, ਤਾਂ ਜੋ ਸਭਨਾਂ ਨੂੰ ਦਵਾਈ ਮਿਲ ਸਕੇ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …