Monday, April 27, 2026

ਕੋਰੋਨਾ ਵਾਇਰਸ ਦੇ ਵਧਦੇ ਪ੍ਰਕੋਪ ਕਾਰਣ 16 ਅਪ੍ਰੈਲ ਦੀ ਪਟਿਆਲਾ ਮਹਾਂ-ਰੈਲੀ ਮੁਲਤਵੀ

ਸੰਗਰੂਰ, 14 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਸੂਬਾ ਕਮੇਟੀ ਵਲੋਂ ਵੀਡੀਓ ਕਾਨਫਰੰਸ ਰਾਹੀਂ ਕੀਤੀ ਮੀਟਿੰਗ ਉਪਰੰਤ ਜਾਰੀ ਬਿਆਨPPNJ1504202007ਵਿੱਚ ਮੋਰਚੇ ਦੇ ਸੂਬਾ ਆਗੂਆਂ ਸ਼ੇਰ ਸਿੰਘ ਖੰਨਾ, ਜਗਰੂਪ ਸਿੰਘ, ਵਰਿੰਦਰ ਸਿੰਘ ਮੋਮੀ, ਰੇਸ਼ਮ ਸਿੰਘ ਗਿੱਲ, ਗੁਰਵਿੰਦਰ ਸਿੰਘ ਪੰਨੂੰ, ਬਲਿਹਾਰ ਸਿੰਘ ਕਟਾਰੀਆ, ਵਰਿੰਦਰ ਸਿੰਘ ਬਠਿੰਡਾ, ਸੇਵਕ ਸਿੰਘ ਦੰਦੀਵਾਲ, ਗੁਰਪ੍ਰੀਤ ਸਿੰਘ ਗੁਰੀ, ਲਖਵੀਰ ਕਟਾਰੀਆ ਨੇ ਕਿਹਾ ਕਿ ਸਰਕਾਰੀ ਥਰਮਲ ਪਲਾਂਟਾਂ, ਵਾਟਰ ਸਪਲਾਈ ਅਤੇ ਸੀਵਰੇਜ ਬੋਰਡ, ਜਲ ਸਪਲਾਈ ਅਤੇ ਸੈਨੀਟੇਸ਼ਨ, ਪਾਵਰਕਾਮ ਜੋਨ ਬਠਿੰਡਾ, ਪਾਵਰਕਾਮ ਅਤੇ ਟ੍ਰਾਂਸਕੋ, ਪਨਬਸ ਰੋਡਵੇਜ਼, ਮਗਨਰੇਗਾ, ਬੀ.ਓ.ਸੀ, 108 ਐਂਬੂਲੈਂਸ ਅਤੇ ਪੀ.ਐਚ.ਐਸ.ਸੀ ਆਦਿ ਅਦਾਰਿਆਂ ਵਿੱਚ ਠੇਕਾ ਪ੍ਰਣਾਲੀ ਰਾਹੀਂ ਪਿਛਲੇ ਲੰਬੇ ਸਮੇਂ ਤੋਂ ਕੰਮ ਕਰਦੇ ਆ ਰਹੇ ਕੱਚੇ ਮੁਲਾਜ਼ਮ ਆਪਣੇ-ਆਪਣੇ ਮਹਿਕਮੇ ਵਿੱਚ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਮੋਰਚੇ ਦੇ ਬੈਨਰ ਹੇਠ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ ਅਤੇ 16 ਅਪ੍ਰੈਲ ਨੂੰ ਉਪਰੋਕਤ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਵੱਲੋਂ ਮੋਰਚੇ ਦੇ ਬੈਨਰ ਪਟਿਆਲਾ ਵਿਖੇ ਸੂਬਾ ਪੱਧਰੀ ਮਹਾਂ-ਰੈਲੀ ਕੀਤੀ ਜਾਣੀ ਸੀ।ਜਿਸ ਨੂੰ ਕਿ ਵਿਸ਼ਵ ਪੱਧਰ ‘ਤੇ ਫੈਲੀ ਮਹਾਂਮਾਰੀ ਕੋਰੋਨਾ ਵਾਇਰਸ ਦੇ ਬਚਾਅ ਲਈ ਲਗਾਏ ਕਰਫਿਊ ਦੇ ਮੱਦੇਨਜ਼ਰ ਕਰਫਿਊ ਖ਼ਤਮ ਹੋਣ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …