ਸੰਗਰੂਰ, 15 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਨੂੰ ਫ਼ੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਕਿਸਾਨਾਂ ਨੂੰ ਖਾਦ ਦੀ
ਨਿਰੰਤਰ ਸਪਲਾਈ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਵਧੀਕ ਪ੍ਰਮੁੱਖ ਸਕੱਤਰ ਖੇਤੀਬਾੜੀ ਤੇ ਕਿਸਾਨ ਵਿਭਾਗ ਪੰਜਾਬ ਦੇ ਪੱਤਰ ਰਾਹੀਂ ਪ੍ਰਾਪਤ ਹਦਾਇਤਾਂ ਅਨੁਸਾਰ ਛੋਟ ਦੇ ਹੁਕਮ ਜਾਰੀ ਕੀਤੇ ਹਨ।ਜਿਨ੍ਹਾਂ ਵਿੱਚ ਫਰਟੀਲਾਈਜ਼ਰਜ਼, ਪੈਸਟੀਸਾਈਡਜ਼, ਬੀਜ਼ ਦੇ ਉਤਪਾਦ ਅਤੇ ਪੈਕੇਜਿੰਗ ਯੂਨਿਟ, ਖਾਦ ਬਣਾਉਣ ਵਾਲੀਆਂ ਫੈਕਟਰੀਆਂ ਸ਼ਾਮਲ ਹਨ ਅਤੇ ਇਨ੍ਹਾਂ ਖਾਦ ਫੈਕਟਰੀਆਂ ਵਿੱਚ ਕੰਮ ਸਮੇਂ 10 ਤੋਂ ਵੱਧ ਵਿਅਕਤੀ ਮੌਜੂਦ ਨਹੀਂ ਹੋਣਗੇ।ਲੇਬਰ ਵੱਲੋਂ ਕੰਮ ਕਰਦੇ ਸਮੇਂ ਸਮਾਜਿਕ ਦੂਰੀ, ਮਾਸਕ ਪਾਉਣਾ ਅਤੇ ਹੱਥਾਂ ਨੂੰ ਸਾਬਣ ਨਾਲ ਧੋਣਾ ਜਾਂ ਸੈਨੀਟਾਈਜ਼ ਕਰਨਾ ਯਕੀਨੀ ਬਣਾਇਆ ਜਾਵੇਗਾ।
Check Also
ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …
Punjab Post Daily Online Newspaper & Print Media