ਸੰਗਰੂਰ, 15 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸੰਗਰੂਰ ਵਿੱਚ ਕਣਕ ਦੀ ਵਾਢੀ ਸਮੇਂ ਅੱਗ ਲੱਗਣ ਦੀ ਕਿਸੇ ਵੀ ਅਣਸੁਖਾਵੀਂ ਘਟਨਾ ਵਾਪਰਨ
`ਤੇ ਫੌਰੀ ਮਦਦ ਮੁਹੱਈਆ ਕਰਵਾਉਣ ਲਈ ਪ੍ਰਸ਼ਾਸਨ ਤੇ ਪੁਲਿਸ ਦੇ ਪੱਧਰ `ਤੇ ਹੈਲਪਲਾਈਨ ਨੰਬਰ ਮੁਹੱਈਆ ਕਰਵਾਏ ਗਏ ਹਨ।ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦਾ ਹੈਲਪਲਾਈਨ ਨੰਬਰ 01672-232304, ਜੋ ਕਿ 247 ਦੇ ਆਧਾਰ `ਤੇ ਕਾਰਜਸ਼ੀਲ ਹੈ, ਉਪਰ ਫੋਨ ਕਰਕੇ ਕੋਈ ਵੀ ਨਾਗਰਿਕ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਹਾਸਲ ਕਰ ਸਕਦਾ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਦੇ ਹੈਲਪਲਾਈਨ ਨੰਬਰ 80545-45176, ਪੁਲਿਸ ਕੰਟਰੋਲ ਰੂਮ ਨੰਬਰ 80545-45100, ਫਾਇਰ ਬ੍ਰਿਗੇਡ ਸੰਗਰੂਰ 01672-234333, 236133, 101, ਫਾਇਰ ਬ੍ਰਿਗੇਡ ਧੂਰੀ ਦੇ 01675-223990, ਫਾਇਰ ਬ੍ਰਿਗੇਡ ਸੁਨਾਮ 01676-224050, ਫਾਇਰ ਬਿਗ੍ਰੇਡ ਮਲੇਰਕੋਟਲਾ ਦੇ 01675-263499 `ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …
Punjab Post Daily Online Newspaper & Print Media