ਸੰਗਰੂਰ, 15 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਜੀ ਦੇ 129ਵੇਂ ਜਨਮ ਦਿਵਸ ਦੇ ਮੌਕੇ
`ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਾ. ਅੰਬੇਦਕਰ ਦੇ ਬੁੱਤ ਅੱਗੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਭਾਰਤੀ ਸਮਾਜ ਦੇ ਵਿਕਾਸ ਵਿੱਚ ਬਾਬਾ ਸਾਹਿਬ ਵਲੋਂ ਪਾਏ ਗਏ ਵਡਮੁਲੇ ਯੋਗਦਾਨ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।ਉਨ੍ਹਾਂ ਕਿਹਾ ਕਿ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਨੇ ਜਿਥੇ ਆਪਣੇ ਜੀਵਨ ਵਿੱਚ ਸਮਾਜਿਕ ਮੁਸ਼ਕਿਲਾਂ ਦਾ ਡਟ ਕੇ ਸਾਹਮਣਾ ਕੀਤਾ, ਉਥੇ ਹੀ ਸਮਾਜਿਕ ਨਿਆਂ ਦੇ ਸਿਧਾਂਤ ਦਾ ਦੁਨੀਆਂ ਭਰ ਵਿੱਚ ਪਾਸਾਰ ਕੀਤਾ।ਥੋਰੀ ਨੇ ਕਿਹਾ ਕਿ ਬਾਬਾ ਸਾਹਿਬ ਦੂਰਅੰਦੇਸ਼ੀ ਸੋਚ ਦੇ ਮਾਲਕ ਸਨ ਜਿਨ੍ਹਾਂ ਨੇ ਗਰੀਬੀ ਅਤੇ ਪੱਖਪਾਤ ਤੋਂ ਮੁਕਤ ਦੇਸ਼ ਦੀ ਕਲਪਨਾ ਕਰਦਿਆਂ ਭਾਰਤ ਵਾਸੀਆਂ ਲਈ ਅਜਿਹੇ ਸੰਵਿਧਾਨ ਦਾ ਨਿਰਮਾਣ ਕੀਤਾ, ਜਿਸ ਨੇ ਭਾਰਤ ਨੂੰ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਬਣਾ ਦਿੱਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਜਿੰਦਰ ਸਿੰਘ ਬਤਰਾ, ਸਹਾਇਕ ਕਮਿਸ਼ਨਰ ਅੰਕੁਰ ਮਹਿੰਦਰੂ ਤੇ ਹੋਰ ਅਧਿਕਾਰੀਆਂ ਨੇ ਵੀ ਡਾ. ਅੰਬੇਦਕਰ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
Check Also
ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …
Punjab Post Daily Online Newspaper & Print Media